ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ’ ਵਰਦਾਨ ਸਾਬਤ ਹੋਈ - ਮੇਅਰ ਗੋਗੀਆ
ਪਟਿਆਲਾ, 23 ਮਾਰਚ (ਹਿੰ.ਸ.)। ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ। ਗੋਗੀਆ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰ
ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ


ਪਟਿਆਲਾ, 23 ਮਾਰਚ (ਹਿੰ.ਸ.)। ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ। ਗੋਗੀਆ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ।

ਮੇਅਰ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ।

ਕੁੰਦਨ ਗੋਗੀਆ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਵੇਗਾ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋਵੇਗੀ। ਇਸ ਮੌਕੇ ਕੌਂਸਲਰ ਜਗਮੋਹਨ ਸਿੰਘ, ਬਲਾਕ ਪ੍ਰਧਾਨ ਅਸ਼ੋਕ ਬਿੱਟੂ, ਤੀਰਥ ਯਾਤਰਾ ਮੈਨੇਜਰ ਰਮਨਪ੍ਰੀਤ ਕੌਰ ਬਾਲੀ, ਗੁਰਮੇਲ ਸਿੰਘ ਭੱਟੀ, ਦਰਸ਼ਨ ਸਿੰਘ, ਅਮਰੀਕ ਸਿੰਘ, ਪਬਲਿਕ ਹੈਲਪ ਫਾਊਂਡੇਸ਼ਨ ਤੋਂ ਰਵਿੰਦਰ ਸਿੰਘ ਰਵੀ ਤੇ ਸਤੀਸ਼ ਕੁਮਾਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande