ਮਿਸਲ ਸਤਲੁਜ ਦੀ ‘ਪੂਰਾ ਪੰਜਾਬ ਲਹਿਰ’ ਮੁਹਿੰਮ ਨੂੰ ਮਿਲ ਰਿਹਾ ਜ਼ਬਰਦਸਤ ਸਮਰਥਨ - ਬਰਾੜ
ਚੰਡੀਗੜ੍ਹ, 23 ਮਾਰਚ (ਹਿੰ.ਸ.)। ਮਿਸਲ ਸਤਲੁਜ, ਜੋ ਕਿ ਇੱਕ ਸਰਗਰਮ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀ ਹੈ ਅਤੇ ਪੰਜਾਬ-ਕੇਂਦਰਿਤ ਮਜ਼ਬੂਤ ਰਾਜਨੀਤਿਕ ਵਿਕਲਪ ਖੜਾ ਕਰਨ ਲਈ ਵਚਨਬੱਧ ਹੈ, ਵੱਲੋਂ 17 ਫਰਵਰੀ ਤੋਂ ਸ਼ੁਰੂ ਕੀਤੀ ਗਈ ‘ਪੂਰਾ ਪੰਜਾਬ ਲਹਿਰ’ ਮੁਹਿੰਮ ਨੂੰ ਪੰਜਾਬ ਭਰ ਵਿੱਚ ਵੱਡਾ ਅਤੇ ਪ੍ਰਭਾਵਸ਼ਾਲੀ ਸਮ
ਮਿਸਲ ਸਤਲੁਜ ਦੇ ਅਹੁਦੇਦਾਰ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ।


ਚੰਡੀਗੜ੍ਹ, 23 ਮਾਰਚ (ਹਿੰ.ਸ.)। ਮਿਸਲ ਸਤਲੁਜ, ਜੋ ਕਿ ਇੱਕ ਸਰਗਰਮ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀ ਹੈ ਅਤੇ ਪੰਜਾਬ-ਕੇਂਦਰਿਤ ਮਜ਼ਬੂਤ ਰਾਜਨੀਤਿਕ ਵਿਕਲਪ ਖੜਾ ਕਰਨ ਲਈ ਵਚਨਬੱਧ ਹੈ, ਵੱਲੋਂ 17 ਫਰਵਰੀ ਤੋਂ ਸ਼ੁਰੂ ਕੀਤੀ ਗਈ ‘ਪੂਰਾ ਪੰਜਾਬ ਲਹਿਰ’ ਮੁਹਿੰਮ ਨੂੰ ਪੰਜਾਬ ਭਰ ਵਿੱਚ ਵੱਡਾ ਅਤੇ ਪ੍ਰਭਾਵਸ਼ਾਲੀ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਪੜ੍ਹੇ-ਲਿਖੇ ਅਤੇ ਜਾਗਰੂਕ ਨੌਜਵਾਨ ਇਸ ਮੁਹਿੰਮ ਨਾਲ ਜੁੜ ਰਹੇ ਹਨ, ਜੋ ਸੂਬੇ ਦੀ ਰਾਜਨੀਤੀ ਵਿੱਚ ਨਵੇਂ ਬਦਲਾਅ ਦੀ ਸੰਭਾਵਨਾ ਨੂੰ ਮਜ਼ਬੂਤ ਕਰਦਾ ਹੈ।

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਹੈ ਕਿ ਮਿਸਲ ਸਤਲੁਜ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਕਿੱਤੇ ਵਜੋਂ ਅਧਿਆਪਕ ਗੁਰਮੁਖ ਸਿੰਘ ਨੂੰ ਮਿਸਲ ਸਤਲੁਜ ਦਾ ਜ਼ਿਲ੍ਹਾ ਰੋਪੜ ਲਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਰੋਪੜ, ਅਰਜਨ ਸਿੰਘ ਨੂੰ ਯੂਥ ਪ੍ਰਧਾਨ ਰੋਪੜ ਅਤੇ ਤੇਜਵਿੰਦਰ ਸਿੰਘ ਤੇਜੀ ਮਾਂਗਟ ਨੂੰ ਦੋਆਬਾ ਰੀਜਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ’ਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨ ਦੇ ਤੌਰ ‘ਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ‘ਤੇ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਸਾਫ਼-ਸੁਥਰੀ ਅਤੇ ਲੋਕ-ਕੇਂਦਰਿਤ ਦਿਸ਼ਾ ਲਿਆਉਣ ਲਈ ਨੌਜਵਾਨਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ, ਕਿਉਂਕਿ ਨੌਜਵਾਨ ਵਰਗ ਹੀ ਮੌਜੂਦਾ ਗੰਧਲੀ ਰਾਜਨੀਤੀ ਵਿੱਚ ਅਸਲ ਬਦਲਾਅ ਲਿਆ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਮਾਜਿਕ ਅਤੇ ਰਾਜਨੀਤਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ‘ਤੇ ਹਰਪਿੰਦਰ ਸਿੰਘ, ਯੂਥ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਅਤੇ ਲੱਕੀ ਝੰਜੇਰੀ ਸਮੇਤ ਹੋਰ ਆਗੂ ਵੀ ਮੌਜੂਦ ਸਨ।

ਬਰਾੜ ਨੇ ਦੱਸਿਆ ਕਿ ਪੰਜਾਬ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ‘ਪੂਰਾ ਪੰਜਾਬ ਲਹਿਰ’ ਮੁਹਿੰਮ ਦੇ ਤਹਿਤ ਵਿਸ਼ਾਲ ਦਸਤਖ਼ਤ ਪਟੀਸ਼ਨ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇਸ ਮੁਹਿੰਮ ਤਹਿਤ 5 ਲੱਖ ਦੀ ਗਿਣਤੀ ਵਿੱਚ ਦਸਤਖ਼ਤ ਇਕੱਠੇ ਕਰਕੇ ਨਵੰਬਰ 2026 ਤੱਕ ਨਵੀਂ ਦਿੱਲੀ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੇਸ਼ ਕੀਤੇ ਜਾਣਗੇ। ਇਸ ਸਬੰਧੀ ਮਿਸਲ ਸਤਲੁਜ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਿਯੁਕਤ ਅਹੁਦੇਦਾਰ ਬਹੁਤ ਸਰਗਰਮੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਵਧਦੇ ਸਮਰਥਨ ਅਤੇ ਨੌਜਵਾਨਾਂ ਦੀ ਭਰਪੂਰ ਭਾਗੀਦਾਰੀ ਨਾਲ ਇਹ ਲਹਿਰ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਨਵੀਂ ਮਜ਼ਬੂਤੀ ਦੇਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande