20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਫਾਜ਼ਿਲਕਾ, 23 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਅਰਨੀਵਾਲਾ ਪੁਲਿਸ ਨੇ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਪਿੰਡ ਮਾਹੂ
20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ


ਫਾਜ਼ਿਲਕਾ, 23 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਅਰਨੀਵਾਲਾ ਪੁਲਿਸ ਨੇ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।

ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਪਿੰਡ ਮਾਹੂਆਣਾ ਬੋਦਲਾ ਤੋਂ ਪਿੰਡ ਘੱਟਿਆਂ ਵਾਲੀ ਜੱਟਾ ਦੀ ਤਰਫ ਜਾ ਰਹੀ ਸੀ, ਤਾਂ ਨਹਿਰ ਗੰਗ ਕੈਨਾਲ ਪੱਛਮ ਵਾਲੀ ਦਿਸ਼ਾ ਤੋਂ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 20 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਵਿਅਕਤੀ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਘੱਟਿਆਵਾਲੀ ਬੋਦਲਾ ਵਜੋਂ ਹੋਈ ਹੈ। ਜਿਸ 'ਤੇ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande