ਫਾਜ਼ਿਲਕਾ ’ਚ ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ-ਮੁਹਿੰਮ 2026 ਸੰਪੰਨ
ਫਾਜ਼ਿਲਕਾ, 24 ਮਾਰਚ (ਹਿੰ.ਸ.)। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਨਿਰਦੇਸ਼ਾਂ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹੁਕਮਾਂ ਅਨੁਸਾਰ, ਫਾਜ਼ਿਲਕਾ ਵਿਧਾਨ ਸਭਾ ਵਿੱਚ ''ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ-ਮੁਹਿੰਮ 20
ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ-ਮੁਹਿੰਮ 2026' ਤਹਿਤ ਵਿਸ਼ੇਸ਼ ਸਿਖਲਾਈ ਕੈਂਪ ਨੂੰ ਸੰਬੋਧਨ ਕਰਦੇ ਬੁਲਾਰੇ


ਫਾਜ਼ਿਲਕਾ, 24 ਮਾਰਚ (ਹਿੰ.ਸ.)। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਨਿਰਦੇਸ਼ਾਂ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹੁਕਮਾਂ ਅਨੁਸਾਰ, ਫਾਜ਼ਿਲਕਾ ਵਿਧਾਨ ਸਭਾ ਵਿੱਚ 'ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ-ਮੁਹਿੰਮ 2026' ਤਹਿਤ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਸਿਖਲਾਈ ਕੈਂਪ ਵਿੱਚ ਸੂਬਾ ਭਾਜਪਾ ਸਿਖਲਾਈ ਕੈਂਪ ਇੰਚਾਰਜ ਮਨਜੀਤ ਸਿੰਘ ਰਾਏ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਅਤੇ ਸੂਬਾ ਮੀਤ ਪ੍ਰਧਾਨ ਸੁਰਜੀਤ ਜਿਆਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਕੈਂਪ ਵਿੱਚ ਲਗਭਗ 110 ਵਰਕਰਾਂ ਨੇ ਸਿੱਖਿਆਰਥੀਆਂ ਵਜੋਂ ਭਾਗ ਲਿਆ ਅਤੇ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਤੇ ਜਥੇਬੰਦਕ ਕਾਰਜਸ਼ੈਲੀ ਨਾਲ ਸਬੰਧਤ ਮਹੱਤਵਪੂਰਨ ਸਿਖਲਾਈ ਪ੍ਰਾਪਤ ਕੀਤੀ।

ਸੂਬਾ ਭਾਜਪਾ ਦੇ ਸਿਖਲਾਈ ਮਹਾਂ-ਮੁਹਿੰਮ 2026 ਦੇ ਇੰਚਾਰਜ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਡਿਤ ਦੀਨਦਿਆਲ ਉਪਾਧਿਆਏ ਜੀ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਭਾਜਪਾ ਵਰਕਰ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਅਜਿਹੇ ਕੈਂਪ ਉਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ।

ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਸਿਖਲਾਈ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਪ੍ਰਦਾਨ ਕਰੇਗੀ। ਇਸ ਮੌਕੇ ਸੁਰਜੀਤ ਜਿਆਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਜਪਾ ਦਾ ਹਰ ਵਰਕਰ ਰਾਸ਼ਟਰ ਸੇਵਾ ਲਈ ਸਮਰਪਿਤ ਹੈ। ਅਜਿਹੇ ਸਿਖਲਾਈ ਕੈਂਪ ਵਰਕਰਾਂ ਨੂੰ ਵਿਚਾਰਧਾਰਾ ਨਾਲ ਜੋੜਨ ਦੇ ਨਾਲ-ਨਾਲ ਜਥੇਬੰਦਕ ਤੌਰ 'ਤੇ ਵੀ ਮਜ਼ਬੂਤ ਕਰਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande