ਨਵਾਂਸ਼ਹਿਰ ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ
ਨਵਾਂਸ਼ਹਿਰ, 24 ਮਾਰਚ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ


ਨਵਾਂਸ਼ਹਿਰ, 24 ਮਾਰਚ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 12 ਮਈ 2026 ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande