ਫਾਜ਼ਿਲਕਾ ’ਚ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਤੇ ਪਰਚਾ
ਫਾਜ਼ਿਲਕਾ, 24 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵਲੋਂ ਨਸ਼ਿਆਂ ਖਿਲਾ਼ਫ ਜਾਰੀ ਮੁਹਿੰਮ ਤਹਿਤ ਥਾਣਾ ਸਦਰ ਫਾਜਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਮੰਡੀ ਲਾਧੂਕਾ ਸੇ
ਫਾਜ਼ਿਲਕਾ ’ਚ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਤੇ ਪਰਚਾ


ਫਾਜ਼ਿਲਕਾ, 24 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵਲੋਂ ਨਸ਼ਿਆਂ ਖਿਲਾ਼ਫ ਜਾਰੀ ਮੁਹਿੰਮ ਤਹਿਤ ਥਾਣਾ ਸਦਰ ਫਾਜਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਮੰਡੀ ਲਾਧੂਕਾ ਸੇਮਾਨਾਲੇ ਨੇੜੇ ਪੁੱਜੀ ਤਾਂ 2 ਵਿਅਕਤੀ ਜੋ ਝਾੜੀਆਂ ਵਿੱਚ ਬੈਠੇ ਕੁੱਝ ਕਰ ਰਹੇ ਸਨ, ਨੂੰ ਸ਼ੱਕ ਦੀ ਬਿਨ੍ਹਾ ਤੇ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਨ੍ਹਾਂ ਕੋਲੋਂ 1 ਲਾਇਟਰ ਸਮੇਤ ਸੜੀ ਹੋਈ ਸਿਲਵਰ ਪੰਨੀ ਅਤੇ 1 ਰੋਲ ਕੀਤਾ ਹੋਇਆ 10 ਰੁਪਏ ਦਾ ਨੋਟ ਬ੍ਰਾਮਦ ਹੋਇਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਪਰਮਜੀਤ ਸਿੰਘ ਅਤੇ ਤਜਿੰਦਰ ਸਿੰਘ ਉਰਫ ਟੋਨੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਤੋਰਬੜੀ ਵਜੋਂ ਹੋਈ ਹੈ। ਜਿਸ ਤੇ ਧਾਰਾ 27/61/85 ਐਨ.ਡੀ.ਪੀ.ਐਸ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande