ਵਪਾਰੀਆਂ ਦੇ ਮਸਲੇ ਤਰਜੀਹ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ - ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ (ਹਿੰ.ਸ.)। ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਇਕਾਈਆਂ (ਵਿਧਾਨ ਸਭਾ ਹਲਕੇ ਤੋਂ ਜ਼ਿਲ੍ਹਾ ਅਤੇ ਜ਼ਿਲ੍ਹਾ ਤੋਂ ਰਾਜ ਪੱਧਰ ਤੱਕ ਦੇ ਉਦੇਸ਼ ਤਹਿਤ) ਵਿੱਚ ਆਪਸੀ ਤਾਲਮੇਲ ਤਹਿਤ ਬਲ
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਬਲੌਂਗੀ ਮਾਰਕੀਟ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਕੀਤੀ ਮੀਟਿੰਗ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ (ਹਿੰ.ਸ.)। ਸੂਬੇ ਵਿੱਚ ਜ਼ਮੀਨੀ ਪੱਧਰ ’ਤੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਇਕਾਈਆਂ (ਵਿਧਾਨ ਸਭਾ ਹਲਕੇ ਤੋਂ ਜ਼ਿਲ੍ਹਾ ਅਤੇ ਜ਼ਿਲ੍ਹਾ ਤੋਂ ਰਾਜ ਪੱਧਰ ਤੱਕ ਦੇ ਉਦੇਸ਼ ਤਹਿਤ) ਵਿੱਚ ਆਪਸੀ ਤਾਲਮੇਲ ਤਹਿਤ ਬਲੌਂਗੀ ਮਾਰਕੀਟ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਅਤੇ ਹਲਕਾ ਪੱਧਰ ਟ੍ਰੇਡਰਜ਼ ਕਮਿਸ਼ਨ ਦੇ ਸਹਿਯੋਗ ਨਾਲ ਇਕ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਮੋਹਾਲੀ ਅਤੇ ਬਨੂੰੜ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਭਾਗ ਲਿਆ।

ਇਸ ਮੌਕੇ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰੋਬਾਰ ਨਾਲ ਸੰਬੰਧਿਤ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਵਪਾਰੀਆਂ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਕਿਉਂਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਮੀਟਿੰਗ ਦੌਰਾਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਪਰਸਨ ਤਰਲੋਚਨ ਸਿੰਘ ਬੈਦਵਾਨ ਅਤੇ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਸਮੇਂਬੱਧ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ.ਨਗਰ, ਮੋਹਾਲੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਐਸ.ਡੀ.ਐਮ ਮੋਹਾਲੀ ਦਮਨਦੀਪ ਕੌਰ ਨੇ ਵੀ ਵਪਾਰੀਆਂ ਨਾਲ ਸੰਵਾਦ ਕੀਤਾ। ਐਸ.ਡੀ.ਐਮ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮੋਹਾਲੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਤਤਪਰ ਰਹੇਗਾ। ਇਸ ਮੌਕੇ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ ਵੀ ਮੌਜੂਦ ਸਨ।

ਮੀਟਿੰਗ ਵਿੱਚ ਨਗਰ ਨਿਗਮ ਐਸ.ਏ.ਐਸ.ਨਗਰ, ਪੁਲਿਸ ਵਿਭਾਗ, ਸਟੇਟ ਟੈਕਸ ਅਫ਼ਸਰ ਰਾਜੀਵ ਸ਼ਰਮਾ (ਐਸ.ਏ.ਐਸ.ਨਗਰ-3), ਨਗਰ ਕੌਂਸਲ ਬਨੂੰੜ, ਰੇਵਨਿਊ ਵਿਭਾਗ (ਨਾਇਬ ਤਹਿਸੀਲਦਾਰ ਮੋਹਾਲੀ ਅਤੇ ਬਨੂੰੜ), ਸਿਹਤ ਵਿਭਾਗ (ਸੀਨੀਅਰ ਮੈਡੀਕਲ ਅਫਸਰ ਮੋਹਾਲੀ ਅਤੇ ਬਨੂੰੜ), ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (ਬੀ.ਡੀ.ਪੀ.ਓ), ਫੂਡ ਅਤੇ ਸਿਵਲ ਸਪਲਾਈਜ਼ ਵਿਭਾਗ (ਏ.ਐਫ.ਐਸ.ਓ), ਜ਼ਿਲ੍ਹਾ ਉਦਯੋਗ ਕੇਂਦਰ, ਲੇਬਰ ਵਿਭਾਗ, ਪੀ.ਐਸ.ਪੀ.ਸੀ.ਐਲ, ਵਾਟਰ ਸਪਲਾਈ ਅਤੇ ਸੈਨਿਟੇਸ਼ਨ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੇ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande