ਫਾਜ਼ਿਲਕਾ ’ਚ 10 ਕਿਲੋ ਚੂਰਾ ਪੋਸਤ ਸਮੇਤ ਇੱਕ ਗ੍ਰਿਫ਼ਤਾਰ
ਫਾਜ਼ਿਲਕਾ, 24 ਮਾਰਚ (ਹਿੰ.ਸ.)। ਨਸ਼ਿਆਂ ਦੇ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਦਰ ਫਾਜ਼ਿਲਕਾ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 10 ਕਿਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਸਟੇਸ਼ਨ ਹਾਊਸ ਅਫ਼ਸਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਜਦੋਂ ਪੁਲਿ
ਫਾਜ਼ਿਲਕਾ ’ਚ 10 ਕਿਲੋ ਚੂਰਾ ਪੋਸਤ ਸਮੇਤ ਇੱਕ ਗ੍ਰਿਫ਼ਤਾਰ


ਫਾਜ਼ਿਲਕਾ, 24 ਮਾਰਚ (ਹਿੰ.ਸ.)। ਨਸ਼ਿਆਂ ਦੇ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਦਰ ਫਾਜ਼ਿਲਕਾ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 10 ਕਿਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਸਟੇਸ਼ਨ ਹਾਊਸ ਅਫ਼ਸਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਗਸ਼ਤ ਦੌਰਾਨ ਸੇਮਨਾਲੇ ਪਿੰਡ ਨਵਾਂ ਹਸਤਾ ਦੇ ਬੰਨ੍ਹ 'ਤੇ ਪਹੁੰਚੀ ਤਾਂ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਉਸਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 10 ਕਿਲੋ ਭੁੱਕੀ ਚੂਰਾ ਪੋਸਤ ਪਲਾਸਟਿਕ ਦੇ ਥੈਲੇ ਵਿੱਚੋਂ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਹਰਬੰਸ ਸਿੰਘ ਪੁੱਤਰ ਜਾਗਰ ਸਿੰਘ ਵਾਸੀ ਪਿੰਡ ਨਵਾਂ ਹਸਤਾ ਵਜੋਂ ਹੋਈ ਹੈ। ਉਸ ਵਿਰੁੱਧ ਧਾਰਾ 15/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

--------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande