ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ 25 ਮਾਰਚ ਨੂੰ
ਅੰਮ੍ਰਿਤਸਰ, 24 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ
ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ


ਅੰਮ੍ਰਿਤਸਰ, 24 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ 25-03-2026 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਪਲੇਸਮੈਂਟ ਕੈਂਪ ਵਿੱਚ ਓ.ਸੀ.ਐਮ (ਓਸੀਐਮ) ਪ੍ਰਾਈਵੇਟ ਲਿਮਟਿਡ ਅੰਮ੍ਰਿਤਸਰ ਵੱਲੋਂ ਰਿੰਗ ਫਰੇਮ ਆਪਰੇਟਰ, ਆਟੋਕੋਨਰ ਆਪਰੇਟਰ, ਸ਼ਟਲ ਰੂਮ ਵਿਵਰ ਅਤੇ ਫਿਟਰ ਮੈਨਟੈਨਸ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 8ਵੀਂ, 10ਵੀਂ, 12ਵੀਂ, ਆਈ.ਟੀ.ਆਈ, ਬੀ.ਟੈਕ, ਟੈਕਸਟਾਈਲ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:30 ਵਜੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande