
ਤਰਨ ਤਾਰਨ, 24 ਮਾਰਚ (ਹਿੰ.ਸ.)। ਸੀ-ਪਾਈਟ ਕੈਂਪ, ਪੱਟੀ (ਤਰਨ ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਮਿਤੀ 10 ਮਾਰਚ 2026 ਤੋਂ ਆਨ ਲਾਈਨ ਰਜਿਸਟ੍ਰੇਸ਼ਨ ਸੁਰੂ ਕਰ ਦਿੱਤੀ ਗਈ ਹੈ ਅਤੇ ਇਹ ਰਜਿਸਟ੍ਰੇਸ਼ਨ 1 ਅਪ੍ਰੈਲ 2026 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਤਰਨ ਤਾਰਨ ਜਿਲ੍ਹੇ ਦੇ ਨੌਜਵਾਨਾਂ ਨੂੰ ਸੂਚਿਤ ਕੀਤਾ ਕਿ ਪੰਜਾਬ ਪੁਲਿਸ ਵਿਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਸੁਰੂ ਹੋ ਚੁੱਕੀ ਹੈ ।
ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਆਨ ਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ, ਇਕ ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿਚ ਆਉਣ ਦਾ ਸਮਾਂ ਸਵੇਰੇ 9 ਵਜੇ ਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ