ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਸੜਕ ਹਾਦਸੇ ’ਚ ਸਕੂਟੀ ਸਵਾਰ ਮਹਿਲਾ ਦੀ ਮੌਤ
ਫਾਜ਼ਿਲਕਾ, 24 ਮਾਰਚ (ਹਿੰ.ਸ.)। ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ''ਤੇ ਜਲਾਲਾਬਾਦ ਦੇ ਟਿਵਾਣਾ ਚੌਕ ਦੇ ਕੋਲ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸਕੂਟੀ ਸਵਾਰ ਮਹਿਲਾ ਦੀ ਮੌਕੇ ''ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮਹਿਲਾ ਆਪਣੇ 2 ਬੱਚਿਆਂ ਦੇ ਨਾਲ ਸਕੂਟੀ ''ਤੇ ਜਾ ਰਹੀ ਸੀ, ਜਦੋ
ਪ੍ਰਤੀਕਾਤਮਕ।


ਫਾਜ਼ਿਲਕਾ, 24 ਮਾਰਚ (ਹਿੰ.ਸ.)। ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਜਲਾਲਾਬਾਦ ਦੇ ਟਿਵਾਣਾ ਚੌਕ ਦੇ ਕੋਲ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮਹਿਲਾ ਆਪਣੇ 2 ਬੱਚਿਆਂ ਦੇ ਨਾਲ ਸਕੂਟੀ 'ਤੇ ਜਾ ਰਹੀ ਸੀ, ਜਦੋਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਬੱਚਿਆਂ ਨੂੰ ਕੋਈ ਸੱਟ ਨਹੀਂ ਲੱਗੀ। ਸਥਾਨਕ ਲੋਕਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਪਿੰਡ ਕਮਰੇਵਾਲਾ ਨਿਵਾਸੀ ਵਜੋਂ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਨੇੜਲੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

ਪੁਲਿਸ ਅਧਿਕਾਰੀ ਬੂਟਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਹਾਦਸੇ ਦਾ ਕਾਰਨ ਅਤੇ ਵਾਹਨ ਡਰਾਈਵਰ ਦੀ ਪਛਾਣ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande