ਡਿਪਟੀ ਕਮਿਸ਼ਨਰ ਨੇ ਸਰਹਿੰਦ ਅਨਾਜ ਮੰਡੀ ਵਿਖੇ 28 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀ ਤਿਆਰੀਆ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਨਾਜ ਮੰਡੀ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
ਡਿਪਟੀ ਕਮਿਸ਼ਨਰ ਨੇ ਸਰਹਿੰਦ ਅਨਾਜ ਮੰਡੀ ਵਿਖੇ 28 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀ ਤਿਆਰੀਆ ਦਾ ਲਿਆ ਜਾਇਜ਼ਾ


ਫਤਹਿਗੜ੍ਹ ਸਾਹਿਬ, 25 ਮਾਰਚ (ਹਿੰ.ਸ.)। ਸਥਾਨਕ ਨਵੀਂ ਅਨਾਜ ਮੰਡੀ ਵਿਖੇ 28 ਮਾਰਚ ਨੂੰ ਸੂਬੇ ਅੰਦਰ ਨਵੇਂ ਬਣੇ 100 ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਲਈ ਰਾਜ ਪੱਧਰੀ ਸਮਾਗਮ ਹੋ ਰਿਹਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਹਿੰਦ ਅਨਾਜ ਮੰਡੀ ਵਿਖੇ ਸਮਾਗਮ ਦੀਆਂ ਚੱਲ ਰਹੀ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਆਪਸੀ ਤਾਲਮੇਲ ਨਾਲ ਸਮਾਗ਼ਮ ਦੇ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਾਰਜ਼ ਸਾਧਕ ਅਫਸਰ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ਸਫ਼ਾਈ ਕਰਵਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਲਈ ਹਦਾਇਤਾਂ ਕੀਤੀਆਂ। ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਚਾਲੂ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਰਜੀ ਟੋਆਇਲਟ, ਬੈਰੀਗੇਟਿੰਗ, ਟੈਂਟ, ਪੀਣ ਵਾਲਾ ਪਾਣੀ, ਫਾਇਰ ਬ੍ਰਿਗੇਡ, ਮੈਡੀਕਲ ਸੁਵਿਧਾਵਾਂ, ਆਰਜੀ ਪਾਰਕਿੰਗ ਆਦਿ ਦੇ ਕੰਮਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ. ਬਸੀ ਪਠਾਣਾਂ ਹਰਵੀਰ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande