ਐਗਰੀ ਸਟੈਕ ਅਧੀਨ ਕਿਸਾਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਬਿਲਕੁਲ ਮੁਫਤ
ਫਰੀਦਕੋਟ, 25 ਮਾਰਚ (ਹਿੰ.ਸ.)। ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ’ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈ.ਡੀ. ਬਣਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਨੇ
ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ


ਫਰੀਦਕੋਟ, 25 ਮਾਰਚ (ਹਿੰ.ਸ.)। ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ’ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈ.ਡੀ. ਬਣਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈ.ਡੀ. ਬਣਾਉਣਾ ਜ਼ਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜ਼ਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹਨਾਂ ਕੈਂਪਾਂ ਵਿੱਚ ਸੀHਐਸHਸੀH ਸੈਂਟਰਾਂ ਦੇ ਨੁਮਾਇੰਦਿਆਂ ਦੁਆਰਾ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਫਾਰਮਰ ਆਈ. ਡੀ. ਬਣਾਈਆਂ ਜਾ ਰਹੀ ਹਨ।ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਇਹ ਆਈ.ਡੀਜ.ਬਿਲਕੁਲ ਮੁਫਤ ਬਣਾਈਆਂ ਜਾ ਰਹੀਆਂ ਹਨ। ਸੀ.ਐਸ.ਸੀ. ਸੈਂਟਰ ਦਾ ਕੋਈ ਵੀ ਵੀ ਐਲ ਈ ਇਹ ਆਈ. ਡੀ. ਬਣਾਉਣ ਦੀ ਕੋਈ ਵੀ ਫੀਸ ਨਾ ਵਸੂਲੇ। ਉਹਨਾਂ ਸਮੂਹ ਕਿਸਾਨਾਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਸੀ.ਐਸ.ਸੀ.ਸੈਂਟਰ ਦਾ ਕਰਮਚਾਰੀ ਫਾਰਮਰ ਆਈ.ਡੀ.ਬਣਾਉਣ ਲਈ ਫੀਸ ਵਸੂਲਦਾ ਹੈ ਤਾਂ ਇਸ ਸਬੰਧੀ ਆਪਣੇ ਬਲਾਕ/ਪਿੰਡ ਨਾਲ ਸਬੰਧਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande