
ਲੰਬੀ/ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਹਿੰ.ਸ.)। ਹਲਕਾ ਲੰਬੀ ਦੀ ਮੰਡੀ ਕਿੱਲਿਆਂਵਾਲੀ ਵਿਖੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਹਲਕੇ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸ਼ਰਮਾ ਵੱਲੋਂ ਮੰਡੀ ਦੇ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।
ਇਸ ਮੌਕੇ ਮੰਡੀ ਕਿੱਲਿਆਂਵਾਲੀ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਨੂੰ ਵਿਸ਼ਵਾਸ਼ ਦਵਾਇਆ ਗਿਆ ਕਿ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਕੀਤਾ ਜਾਵੇਗਾ।
ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਪਾਰੀਆਂ ਨਾਲ ਸਬੰਧਤ ਤਕਰੀਬਨ ਸਾਰੇ ਹੀ ਮਹਿਕਮਿਆਂ ਦੇ ਅਫਸਰ ਸਾਹਿਬਾਨ ਵਪਾਰੀਆਂ ਦੇ ਵਿੱਚ ਬੈਠ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਹਲਕਾ ਚੇਅਰਮੈਨ ਗੁਰਵਿੰਦਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਫਸਰ ਸਾਹਿਬਾਨ ਮੌਕੇ ’ਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ