ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ : ਏ.ਡੀ.ਸੀ ਪੂਨਮ ਸਿੰਘ
ਲੁਧਿਆਣਾ, 26 ਮਾਰਚ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2026-27 ਲਈ ਭਾਰਤੀ ਫੌਜ ਦੀ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ 2026 ਤੱਕ ਕੀਤੀ ਜਾ ਸਕਦੀ ਹੈ। ਇਸ ਭਰਤੀ ਸਬੰਧੀ ਰਜਿਸਟਰੇਸ਼ਨ ਪੋਰਟਲ 13 ਫਰਵਰੀ 2026 ਤੋਂ ਖ
ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ


ਲੁਧਿਆਣਾ, 26 ਮਾਰਚ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2026-27 ਲਈ ਭਾਰਤੀ ਫੌਜ ਦੀ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 1 ਅਪ੍ਰੈਲ 2026 ਤੱਕ ਕੀਤੀ ਜਾ ਸਕਦੀ ਹੈ। ਇਸ ਭਰਤੀ ਸਬੰਧੀ ਰਜਿਸਟਰੇਸ਼ਨ ਪੋਰਟਲ 13 ਫਰਵਰੀ 2026 ਤੋਂ ਖੁੱਲ੍ਹਿਆ ਹੋਇਆ ਹੈ ਅਤੇ 01 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ।

ਚਾਹਵਾਨ ਪ੍ਰਾਰਥੀ ਜਿਨ੍ਹਾਂ ਦੀ ਉਮਰ 17.5 ਸਾਲ ਤੋਂ 22 ਸਾਲ ਦੇ ਵਿਚਕਾਰ ਹੈ ਅਤੇ ਜਿਨ੍ਹਾਂ ਦੀ ਵਿਦਿਅਕ ਯੋਗਤਾ ਦਸਵੀਂ ਕਲਾਸ ਵਿੱਚ ਘੱਟੋ-ਘੱਟ 45 ਫੀਸਦੀ ਅੰਕ ਹੋਣੇ ਚਾਹੀਦੇ ਹਨ। ਉਮੀਦਵਾਰ ਦਾ ਕੱਦ 170 ਸੈਂਟੀਮੀਟਰ ਅਤੇ ਛਾਤੀ 77/82 ਸੈਂਟੀਮੀਟਰ ਹੋਣੀ ਜ਼ਰੂਰੀ ਹੈ। ਉਹ ਉਮੀਦਵਾਰ ਵੈਬਸਾਈਟ joinindianarmy.nic.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande