ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ – ਚੇਅਰਮੈਨ ਚਾਵਲਾ
ਲੁਧਿਆਣਾ, 26 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਮੀਟਿੰਗ ਹਲਕਾ ਉੱਤਰੀ ਅਧੀਨ ਸ਼ਿਵਪੂਰੀ ਵਿਖੇ ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮ
ਸਮਾਗਮ ਦੌਰਾਨ ਚੇਅਰਮੈਨ ਰਾਜੂ ਚਾਵਲਾ ਅਤੇ ਵਿਧਾਇਕ ਮਦਨ ਲਾਲ ਬੱਗਾ


ਲੁਧਿਆਣਾ, 26 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਮੀਟਿੰਗ ਹਲਕਾ ਉੱਤਰੀ ਅਧੀਨ ਸ਼ਿਵਪੂਰੀ ਵਿਖੇ ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਵਿੱਚ ਕੀਤੀ ਗਈ।

ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗੀ ਵੀ ਉਚੇਚੇ ਤੌਰ ’ਤੇ ਪਹੁੰਚੇ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ’ਤੇ ਨਿਪਟਾਰਾ ਵੀ ਕਰਵਾਇਆ ਗਿਆ।

ਚੇਅਰਮੈਨ ਰਾਜੂ ਚਾਵਲਾ ਨੇ ਸਮੂਹ ਵਪਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਚਨਬੱਧ ਹੈ ਜਿਸਦੇ ਤਹਿਤ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande