ਬਟਾਲਾ ’ਚ ਨਵੀਂ ਬਣੀ ਲਾਇਬ੍ਰੇਰੀ ਦੀ ਇਮਾਰਤ ਲੋਕ ਅਰਪਣ
ਬਟਾਲਾ, 26 ਮਾਰਚ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨੂੰ ਇੱਕ ਹੋਰ ਅਨਮੋਲ ਤੋਹਫ਼ਾ ਦਿੱਤਾ ਹੈ। ਅੱਜ ਉਨ੍ਹਾਂ ਵਲੋਂ ਸਮਾਧ ਰੋਡ ਬਟਾਲਾ (ਨੇੜੇ ਜੱਸਾ ਸਿੰਘ ਰਾਮਗੜ੍ਹੀਆ ਹਾਲ) ਵਿਖੇ ਲਾਇਬ੍ਰੇਰੀ ਦੀ ਨਵੀਂ ਬਣੀ ਇਮਾਰਤ, ਨੇੜਲੇ ਦੁਕਾਨਦਾਰਾਂ ਅਤੇ ਸ਼ਹਿਰ ਦੀਆਂ
ਗੱਲਬਾਤ ਕਰਦੇ ਹੋਏ ਵਿਧਾਇਕ ਸ਼ੈਰੀ ਕਲਸੀ


ਬਟਾਲਾ, 26 ਮਾਰਚ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨੂੰ ਇੱਕ ਹੋਰ ਅਨਮੋਲ ਤੋਹਫ਼ਾ ਦਿੱਤਾ ਹੈ। ਅੱਜ ਉਨ੍ਹਾਂ ਵਲੋਂ ਸਮਾਧ ਰੋਡ ਬਟਾਲਾ (ਨੇੜੇ ਜੱਸਾ ਸਿੰਘ ਰਾਮਗੜ੍ਹੀਆ ਹਾਲ) ਵਿਖੇ ਲਾਇਬ੍ਰੇਰੀ ਦੀ ਨਵੀਂ ਬਣੀ ਇਮਾਰਤ, ਨੇੜਲੇ ਦੁਕਾਨਦਾਰਾਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਦੀ ਮੌਜੂਦਗੀ ਵਿੱਚ ਲੋਕ ਅਰਪਣ ਕੀਤੀ।

ਇਸ ਮੌਕੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੀ ਲਾਇਬ੍ਰੇਰੀ ਇਮਾਰਤ ਦੀ ਹਾਲਤ ਪਹਿਲਾਂ ਬਹੁਤ ਜ਼ਿਆਦਾ ਖਸਤਾ ਸੀ ਅਤੇ ਮੀਂਹ ਦੌਰਾਨ ਇਥੇ ਬੈਠਣਾ ਔਖਾ ਹੋ ਜਾਂਦਾ ਸੀ ਪਰ ਉਨ੍ਹਾਂ ਨੇ ਸ਼ਹਿਰ ਵਾਸੀਆਂ ਅਤੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਲਾਇਬ੍ਰੇਰੀ ਦੀ ਇਮਾਰਤ ਦਾ ਸ਼ਾਨਦਾਰ ਨਿਰਮਾਣ ਕਰਵਾਇਆ ਹੈ ਅਤੇ ਇਮਾਰਤ ਬਣ ਕੇ ਤਿਆਰ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਵਿੱਚ ਇਤਿਹਾਸਕ, ਧਾਰਮਿਕ, ਸਮਾਜਿਕ, ਵਿਰਸੇ ਨਾਲ ਸਬੰਧਤ, ਮਹਾਨ ਕਵੀਆਂ, ਲੇਖਕਾਂ ਅਤੇ ਮੁਕਾਬਲੇ ਦੀਆਂ ਪਰੀਖਿਆਵਾਂ ਨਾਲ ਸਬੰਧਤ ਕਿਤਾਬਾਂ ਆਦਿ ਮੁਹੱਈਆ ਕਰਵਾਈਆਂ ਜਾਣਗੀਆਂ।

ਵਿਧਾਇਕ ਸ਼ੈਰੀ ਕਲਸੀ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਹ ਦਿਨ ਰਾਤ ਬਟਾਲਾ ਵਾਸੀਆਂ ਦੀ ਸੇਵਾ ਵਿੱਚ ਹਾਜਰ ਹਨ ਅਤੇ ਸ਼ਹਿਰ ਵਿੱਚ ਲੋਕ ਹਿੱਤ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਸੀਨੀਅਰ ਆਗੂ ਸੁਭਾਸ਼ ਮਹਿਤਾ ਸਮੇਤ ਨੇੜਲੇ ਬਿਜਨਸ਼ਮੈਨ ਅਤੇ ਸ਼ਹਿਰ ਦੀਆਂ ਵੱਖ-ਵੱਖ ਸਖ਼ਸ਼ੀਅਤਾਂ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande