
ਫਾਜ਼ਿਲਕਾ, 26 ਮਾਰਚ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਦਾਣਾ ਮੰਡੀ ਤੋਂ ਸ਼੍ਰੀ ਬਾਲਾ ਜੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕੀਤਾ ਗਿਆ।
ਇਸ ਦੌਰਾਨ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਸ਼ਰਧਾਲੂਆ ਤੇ ਅਪਾਰ ਕ੍ਰਿਪਾ ਬਰਸਦੀ ਹੈ, ਇਸ ਸਦਕਾ ਹੀ ਇਹ ਇਹ ਉਪਰਾਲਾ ਕੀਤਾ ਗਿਆ ਹੈ। ਬਾਲਾ ਜੀ ਧਾਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਲੋਕ ਹੱਸਦੇ ਵੱਸਦੇ ਰਹਿਣ, ਇਸ ਕਰਕੇ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਬੱਚੇ, ਬਜ਼ੁਰਗ ਮਹਿਲਾਵਾ ਵੀ ਦਰਸ਼ਨ ਕਰਨ ਜਾ ਰਹੀਆਂ ਹਨ, ਜਿਥੇ ਬਾਲਾ ਜੀ ਦੇ ਅਥਾਹ ਦਰਸ਼ਨ ਕਰ ਕੇ ਸਾਰੇ ਨਿਹਾਲ ਹੋ ਜਾਣਗੇ ਉਥੇ ਚੰਗੇ ਵਿਚਾਰਾਂ ਦੀ ਪ੍ਰਾਪਤੀ ਹੋਵੇਗੀ ਤੇ ਲੋਕ ਧਾਰਮਿਕ ਭਾਵਨਾਵਾਂ ਨਾਲ ਜੁੜੇ ਰਹਿਣਗੇੇੇ।
ਉਨ੍ਹਾਂ ਕਿਹਾ ਕਿ ਮੰਡੀ ਮਜਦੂਰ ਯੂਨੀਅਨ ਵੱਲੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਲੋਕ ਬਾਲਾ ਜੀ ਮਹਾਰਾਜ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਮਜਦੂਰ ਵਰਗ ਜੋ ਕਿ ਦਿਨ ਰਾਤ ਉਣਥੱਕ ਮਿਹਨਤ ਕਰਦੇ ਹਨ, ਉਨ੍ਹਾਂ ਦੀ ਸੁਖ ਸਮਰਿੱਧੀ ਤੇ ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹਨ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਪ੍ਰਸ਼ਾਦ ਵੀ ਵੰਡਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ