
ਬਠਿੰਡਾ, 26 ਮਾਰਚ (ਹਿੰ.ਸ.)। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਲੋਕ ਅਦਾਲਤ 27 ਮਾਰਚ (ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਲਗਾਈ ਜਾ ਰਹੀ ਹੈ। ਇਸ ਦੌਰਾਨ ਕੇਸਾਂ ਦਾ ਥਾਂ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ।
ਲੋਕ ਅਦਾਲਤ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਧਾਰਣ ਮੰਚ ਉਪਲੱਬਧ ਕਰਵਾਉਣਾ ਹੈ। ਇਸ ਦੌਰਾਨ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣ ਲਈ ਵਚਨਬੱਧ ਹੈ। ਇਹ ਲੋਕ ਅਦਾਲਤ ਪੀੜਤ ਮਹਿਲਾਵਾਂ ਨੂੰ ਇਨਸਾਫ ਦਿਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ