
ਹੁਸ਼ਿਆਰਪੁਰ, 26 ਮਾਰਚ (ਹਿੰ.ਸ.)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਤਰਸੇਮ ਲਾਲ ਵਲੋਂ ਸਰਕਾਰੀ ਹਾਈ ਸਕੂਲ ਟੂਟੋ ਮਜ਼ਾਰਾਂ ਵਿਖੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕਰਦਿਆਂ ਹਮੇਸ਼ਾ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਪੋਸ਼ਟਿਕ ਭੋਜਨ ਦਾ ਸੇਵਨ ਕਰਨ ਸਬੰਧੀ ਜਾਗਰੂਕ ਕੀਤਾ ਗਿਆ, ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਤੋਂ ਕਰਵਾਉਣ ਸਬੰਧੀ ਸਿਹਤ ਸਿੱਖਿਆ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹੈਪਾਟਾਈਟਿਸ ਤੋਂ ਬਚਾਅ, ਮੁਫ਼ਤ ਟੇਸਟ ਅਤੇ ਇਲਾਜ ਸਬੰਧੀ, ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕਰਦਿਆਂ ਕਿਹਾ ਕਿ ਇਸਦੀ ਜਾਣਕਾਰੀ ਤੇ ਜਾਗਰੂਕਤਾ ਅਤਿ ਜ਼ਰੂਰੀ ਹੈ ਤਾਂ ਜੋ ਬੱਚੇ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ।
ਇਸਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸਬੰਧੀ ਸਿਹਤ ਸਿੱਖਿਆ ਦਿੱਤੀ। ਨੈਸ਼ਨਲ ਵੈਕਟਰ ਬੋਰਨ ਡੀਜ਼ੀਜ਼ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ ਕਿਉਂਕਿ ਕਿ ਜੇਕਰ ਬੱਚਿਆਂ ਨੂੰ ਸਕੂਲ ਸਮੇਂ ਤੋਂ ਖੇਡਾਂ ਤੇ ਗਰਾਉਡਾ ਨਾਲ਼ ਜੋੜ ਦਿੱਤਾ ਜਾਵੇ ਤਾਂ ਯੁੱਧ ਨਸ਼ਿਆਂ ਵਿਰੁੱਧ ਦੇ ਅਸਲ ਮਨੋਰਥ ਨੂੰ ਆਪਾਂ ਰੱਲ ਮਿਲ ਕੇ ਪੂਰਾਂ ਕਰ ਸਕਦੇ ਹਾਂ।
ਇਸਦੇ ਨਾਲ ਹੀ ਉਨ੍ਹਾਂ ਨੇ ਨੇਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰਕੇ ਪੈਸਿਵ ਸਮੋਕਿੰਗ ਤੋਂ ਬਚਣ ਲਈ ਸਿਹਤ ਸਿੱਖਿਆ ਦਿੱਤੀ ਕਿ ਜਦੋਂ ਵੀ ਕੋਈ ਵਿਅਕਤੀ ਸਾਂਝੀਆਂ ਥਾਵਾਂ ’ਤੇ ਸਮੋਕਿੰਗ ਕਰਦਾ ਹੈ ਤਾਂ ਕੋਲ ਖੜ੍ਹੇ ਬੱਚਿਆਂ ਔਰਤਾ ਅਤੇ ਬਜ਼ੁਰਗਾਂ ਨੂੰ ਸਮੋਕਿੰਗ ਕਰਨ ਵਾਲੇ ਨਾਲੋਂ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਹੋਰ ਸਿਹਤ ਪ੍ਰੋਗਰਾਮਾਂ ਸਬੰਧੀ ਵੀ ਜਾਗਰੂਕ ਕੀਤਾ। ਇਸ ਮੌਕੇ ਸਕੂਲ ਸਟਾਫ਼ ਰੇਨੂੰ ਬਾਲਾ, ਵਿਨੀਤਾ ਜੱਸਲ, ਕੁਲਵਿੰਦਰ ਕੌਰ, ਕੁਲਦੀਪ ਸਿੰਘ, ਮਨਦੀਪ ਕੌਰ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ