ਸਬ ਡਵੀਜਨ ਸੁਨਾਮ ਪੁਲਿਸ ਵੱਲੋਂ 7 ਮੁਕੱਦਮੇ ਦਰਜ, 12 ਮੁਲਜ਼ਮ ਗ੍ਰਿਫਤਾਰ
ਸੰਗਰੂਰ, 26 ਮਾਰਚ (ਹਿੰ.ਸ.)। ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਸੁਨਾਮ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 19 ਮਾਰਚ ਤੋਂ 25 ਮਾਰਚ ਤੱਕ 05 ਮੁਕੱਦਮੇ
ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ


ਸੰਗਰੂਰ, 26 ਮਾਰਚ (ਹਿੰ.ਸ.)। ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਸੁਨਾਮ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 19 ਮਾਰਚ ਤੋਂ 25 ਮਾਰਚ ਤੱਕ 05 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 44 ਗ੍ਰਾਮ ਹੈਰੋਇਨ/ਚਿੱਟਾ ਅਤੇ 02 ਮੁਕੱਦਮੇ ਐਕਸਾਈਜ਼ ਐਕਟ ਤਹਿਤ ਦਰਜ ਕਰਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾ ਪਾਸੋ 72 ਬੋਤਲਾ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ। ਨਸ਼ੇ ਦੀ ਦਲਦਲ ਵਿੱਚ ਫਸੇ 02 ਵਿਅਕਤੀਆਂ ਨੂੰ ਓਟ ਸੈਂਟਰ ਵਿੱਚੋਂ ਦਵਾਈ/ਮੈਡੀਸਨ ਦਿਵਾਈ ਗਈ ਹੈ।

ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 125 ਟ੍ਰੈਫਿਕ ਚਲਾਣ ਕੀਤੇ ਗਏ ਹਨ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

ਹਿੰਦੂਸਥਾਨ ਸਮਾਚਾਰ / ਸੰਜੀਵ


 rajesh pande