ਗੁਰਦਾਸਪੁਰ ’ਚ ਈਸਾਈ ਭਾਈਚਾਰੇ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦਾ ਐਲਾਨ
ਗੁਰਦਾਸਪੁਰ, 27 ਮਾਰਚ (ਹਿੰ.ਸ.)। ਈਸਾਈ ਭਾਈਚਾਰੇ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਤੌਰ ''ਤੇ ਪਹੁੰਚੇ। ਇਸ ਮੌਕੇ ਭਾਈਚਾਰੇ ਦੇ ਆਗੂ ਵਿਕਟਰ ਮਸੀਹ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ''ਤੇ ਵਿਸ਼ਵਾਸ ਜਤਾਉਂਦੇ ਹੋਏ ਆਉਣ ਵਾਲੀ
ਗੁਰਦਾਸਪੁਰ ’ਚ ਈਸਾਈ ਭਾਈਚਾਰੇ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦਾ ਐਲਾਨ


ਗੁਰਦਾਸਪੁਰ, 27 ਮਾਰਚ (ਹਿੰ.ਸ.)। ਈਸਾਈ ਭਾਈਚਾਰੇ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਭਾਈਚਾਰੇ ਦੇ ਆਗੂ ਵਿਕਟਰ ਮਸੀਹ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ 'ਤੇ ਵਿਸ਼ਵਾਸ ਜਤਾਉਂਦੇ ਹੋਏ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦਾ ਪੂਰਨ ਸਮਰਥਨ ਕਰਨ ਦਾ ਫੈਸਲਾ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਈਸਾਈ ਆਗੂ ਵਿਕਟਰ ਮਸੀਹ ਨੇ ਕਿਹਾ ਕਿ ਮੀਟਿੰਗ ਬਹੁਤ ਪ੍ਰਭਾਵਸ਼ਾਲੀ ਰਹੀ ਹੈ ਅਤੇ ਗੁਰਬਚਨ ਸਿੰਘ ਬੱਬੇਹਾਲੀ ਦੇ ਇਸ ਮੀਟਿੰਗ ਵਿੱਚ ਆਉਣ ਨਾਲ ਭਾਈਚਾਰੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 28 ਤਰੀਕ ਨੂੰ ਬੱਬੇਹਾਲੀ ਸਟੇਡੀਅਮ ਵਿੱਚ ਹੋਣ ਵਾਲੀ ਰੈਲੀ ਵਿੱਚ ਈਸਾਈ ਭਾਈਚਾਰਾ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਏਗਾ।

ਵਿਕਟਰ ਮਸੀਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਈਸਾਈ ਭਾਈਚਾਰੇ ਨੂੰ ਬਹੁਤ ਸਾਰੀਆਂ ਸਹੂਲਤਾਂ ਅਤੇ ਮਾਣ-ਸਤਿਕਾਰ ਦਿੱਤਾ ਗਿਆ ਸੀ। ਮੌਜੂਦਾ 'ਆਪ' ਸਰਕਾਰ ਸਿਰਫ਼ ਲਾਰੇ ਲਾਉਣ ਤੱਕ ਸੀਮਤ ਹੈ। ਅਤੇ ਭਾਈਚਾਰੇ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।ਵਿਕਾਸ ਦੇ ਕੰਮਾਂ ਦੇ ਨਾਮ 'ਤੇ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਭਾਈਚਾਰੇ ਨੇ ਇੱਕਸੁਰ ਵਿੱਚ ਕਿਹਾ ਕਿ ਉਹ ਪੰਜਾਬ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਤਾਂ ਜੋ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਗਤੀ ਮਿਲ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande