ਐਲ.ਪੀ.ਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ, ਘਬਰਾਉਣ ਦੀ ਲੋੜ ਨਹੀਂ : ਡੀ.ਸੀ. ਹੁਸ਼ਿਆਰਪੁਰ
ਹੁਸ਼ਿਆਰਪੁਰ, 27 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ ਅਤੇ ਡੀਜ਼ਲ ਦੀ ਸਰਕਾਰੀ ਲਗਾਤਾਰ ਜਾਰੀ ਹੈ ਅਤੇ ਕਿਸੇ ਨੂੰ ਇਸ ਸਬੰਧ ਵਿੱਚ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਟਰੋਲ ਪੰਪਾਂ ‘ਤੇ ਲਗਾਤਾਰ ਪੈਟਰੋਲ ਅਤੇ ਡੀਜ਼
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ


ਹੁਸ਼ਿਆਰਪੁਰ, 27 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ ਅਤੇ ਡੀਜ਼ਲ ਦੀ ਸਰਕਾਰੀ ਲਗਾਤਾਰ ਜਾਰੀ ਹੈ ਅਤੇ ਕਿਸੇ ਨੂੰ ਇਸ ਸਬੰਧ ਵਿੱਚ ਘਬਰਾਉਣ ਦੀ ਜ਼ਰੂਰਤ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਟਰੋਲ ਪੰਪਾਂ ‘ਤੇ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਠਰੰਮੇ ਨਾਲ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੱਧ ਪੂਰਬ ਵਿੱਚ ਪੈਦਾ ਹੋਈ ਸਥਿਤੀ ਨਾਲ ਸੰਕਟ ਜ਼ਰੂਰ ਪੈਦਾ ਹੋਇਆ ਹੈ ਪਰ ਗੈਸ ਅਤੇ ਤੇਲ ਲੋਕਾਂ ਨੂੰ ਲਗਾਤਾਰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਲ ਅਤੇ ਗੈਸ ਦੀ ਸਪਲਾਈ ‘ਤੇ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਐਲ.ਪੀ.ਜੀ ਗੈਸ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਵਪਾਰਕ ਕਾਰਜਾਂ ਲਈ ਵੀ ਲੋੜ ਅਨੁਸਾਰ ਸਿਲਾਈ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰਕ ਐਲ.ਪੀ.ਜੀ ਸਪਲਾਈ ਸੰਬੰਧੀ ਨਿਰਧਾਰਤ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਦਕਿ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਦੋਂ ਕਿ ਉਦਯੋਗਿਕ ਕੰਟੀਨਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਸੰਤੁਲਨ ਬਣਾਈ ਰੱਖਣ ਅਤੇ ਜ਼ਰੂਰੀ ਸੇਵਾਵਾਂ ਨੂੰ ਪ੍ਰਭਾਵਿਤ ਨਾ ਕਰਨ ਲਈ ਸੀਮਤ ਮਾਤਰਾ ਵਿੱਚ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਕੁਝ ਥਾਵਾਂ 'ਤੇ ਪੈਟਰੋਲ ਪੰਪਾਂ 'ਤੇ ਕਮੀ ਦੇਖੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਪੈਟਰੋਲੀਅਮ ਕੰਪਨੀਆਂ ਨਾਲ ਲਗਾਤਾਰ ਤਾਲਮੇਲ ਵਿੱਚ ਹੈ ਅਤੇ ਸਥਿਤੀ ਬਿਲਕੁਲ ਠੀਕ ਹੈ।

ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵਿੱਚ ਨਾ ਆਉਣ ਅਤੇ ਜਮ੍ਹਾਂਖੋਰੀ ਤੋਂ ਬਚਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਸਮੇਂ ਸਿਰ ਦਿਸ਼ਾ-ਨਿਰਦੇਸ਼ ਮਿਲ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੀਆਂ ਸਬੰਧਤ ਕੰਪਨੀਆਂ ਨਾਲ ਤਾਲਮੇਲ ਕਰਕੇ ਜ਼ਰੂਰੀ ਕਦਮ ਚੁੱਕ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande