ਡੇਰਾਬੱਸੀ ਪੁਲਿਸ ਨੇ ਤੇਜ਼ਧਾਰ ਹਥਿਆਰ ਸਮੇਤ ਮੁਲਜ਼ਮ ਕੀਤਾ ਗ੍ਰਿਫਤਾਰ
ਐਸ.ਏ.ਐਸ.ਨਗਰ, 27 ਮਾਰਚ (ਹਿੰ.ਸ.)। ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਅਪਰਾਧੀਆਂ ਖ਼ਿਲਾਫ਼ ਜੰਗ” ਦੇ ਤਹਿਤ ਐਸ. ਏ. ਐਸ.ਨਗਰ ਪੁਲਿਸ ਨੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸਬ ਡਵੀਜ਼ਨ ਡੇਰਾਬੱਸੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਕਤਲ ਦੀ ਕੋਸ਼ਿਸ਼ ਕਰਨ ਦੇ ਮਾਮਲੇ ਨੂੰ ਕੇਵਲ 48 ਘੰਟਿਆਂ ਦੇ ਵਿੱਚ ਵ
ਪੁਲਿਸ ਵੱਲੋਂ ਕਾਬੂ ਕੀਤਾ ਗਿਆ ਮੁਲਜ਼ਮ


ਐਸ.ਏ.ਐਸ.ਨਗਰ, 27 ਮਾਰਚ (ਹਿੰ.ਸ.)। ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਅਪਰਾਧੀਆਂ ਖ਼ਿਲਾਫ਼ ਜੰਗ” ਦੇ ਤਹਿਤ ਐਸ. ਏ. ਐਸ.ਨਗਰ ਪੁਲਿਸ ਨੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸਬ ਡਵੀਜ਼ਨ ਡੇਰਾਬੱਸੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਕਤਲ ਦੀ ਕੋਸ਼ਿਸ਼ ਕਰਨ ਦੇ ਮਾਮਲੇ ਨੂੰ ਕੇਵਲ 48 ਘੰਟਿਆਂ ਦੇ ਵਿੱਚ ਵਿੱਚ ਸੁਲਝਾਉਂਦੇ ਹੋਏ ਮੁਲਜ਼ਮ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਰਮੇਸ਼ ਕੁਮਾਰ ਵਾਸੀ ਬੁਧਨਪੁਰ, ਸੈਕਟਰ 16, ਪੰਚਕੂਲਾ ਵਜੋਂ ਹੋਈ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਮੋਹਾਲੀ ਦੇ ਐੱਸ.ਐੱਸ.ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ 2026 ਨੂੰ ਇੱਕ ਅਣਪਛਾਤਾ ਵਿਅਕਤੀ, ਜਿਸਨੇ ਆਪਣਾ ਮੂੰਹ ਹੈਲਮੈਟ ਦੇ ਨਾਲ ਢੱਕਿਆ ਹੋਇਆ ਸੀ, ਜੋ ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿਖੇ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਮਹਿਲਾ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੀੜਤਾ ਨੂੰ ਸੱਟਾਂ ਵੀ ਲੱਗੀਆਂ। ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਐਫ.ਆਈ.ਆਰ ਨੰਬਰ 126 ਮਿਤੀ 24.03.2026 ਅਧੀਨ ਧਾਰਾ 115 (2), 126 (2), 333 ਅਤੇ 118 (1) ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ) ਤਹਿਤ ਦਰਜ਼ ਕੀਤੀ ਗਈ।

ਇਸ ਸਬੰਧੀ ਬਿਕਰਮਜੀਤ ਸਿੰਘ ਬਰਾੜ, ਐੱਸ.ਪੀ ਡੇਰਾਬੱਸੀ ਦੀ ਦੇਖ-ਰੇਖ ਹੇਠ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇੰਸਪੈਕਟਰ ਸੁਮਿਤ ਮੋਰ, ਐੱਸ.ਐੱਚ.ਓ ਡੇਰਾਬੱਸੀ ਦੀ ਅਗਵਾਈ ਹੇਠ ਟੀਮ ਨੇ ਤਕਨੀਕੀ ਸੂਤਰਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੰਮ ਕਰਦਿਆਂ ਮੁਲਜ਼ਮ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਮੇਸ਼ ਕੁਮਾਰ ਵਾਸੀ ਬੁਧਨਪੁਰ, ਸੈਕਟਰ 16, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਉਸ ਕੋਲੋਂ ਇੱਕ ਤੇਜ਼ਧਾਰ ਹਥਿਆਰ ਅਤੇ ਇੱਕ ਸਕੂਟਰ (ਐਕਟਿਵਾ) ਵੀ ਬਰਾਮਦ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮ ਨੇ ਹਿਰਾਸਤ ਚੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਇੱਕ ਕਮਰੇ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੇ ਸੱਜੇ ਬਾਂਹ ਅਤੇ ਪੈਰਾਂ ਵਿੱਚ ਸੱਟ ਲੱਗੀ ਹੈ। ਪੁਲਿਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਦਾ ਮੁੱਖ ਕਾਰਨ ਪੈਸਿਆਂ ਦਾ ਵਿਵਾਦ ਸੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande