ਸਪੀਕਰ ਸੰਧਵਾਂ ਨੇ ਪਿੰਡ ਚਹਿਲ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ
ਕੋਟਕਪੂਰਾ, 27 ਮਾਰਚ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨ
ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕਰਨ ਸਮੇਂ ਸਪੀਕਰ ਕੁਲਤਾਰ ਸੰਧਵਾਂ


ਕੋਟਕਪੂਰਾ, 27 ਮਾਰਚ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕਰਦੇ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤੇ 15.71 ਲੱਖ ਰੁਪਏ ਲਾਗਤ ਆਈ ਹੈ। ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਕੋਟਕਪੂਰਾ ਹਲਕੇ ਦਾ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿੱਚ ਹੁਣ ਤੱਕ 9 ਕਰੋੜ ਰੁਪਏ ਦੀਆਂ ਸਿੰਚਾਈ ਲਈ ਪਾਈਪਾਂ ਪਾਈਆਂ ਗਈਆਂ ਹਨ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜੈਕਟ ਨੂੰ ਨੇਪਰੇ ਚੜਾਉਣ ਵਿੱਚ ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਅਨਮੋਲ ਸਿੰਘ ਭੂਮੀ ਰੱਖਿਆ ਅਫਸਰ, ਰਾਜਵਿੰਦਰ ਕੌਰ ਐਸ.ਡੀ.ਓ, ਜਗਜੀਵਨ ਸਿੰਘ ਏ.ਐਸ.ਆਈ,ਮਨਪ੍ਰੀਤ ਧਾਲੀਵਾਲ, ਮਨਦੀਪ ਮੋਂਗਾ, ਸਰਪੰਚ ਸੁਖਦੇਵ ਸਿੰਘ, ਬਰਾੜ ਬਲਾਕ ਸੰਮਤੀ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande