ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ ਪੁੱਲ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ, 27 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸਸ਼ੀਲ ਅਤੇ ਬੁਨਿਆਦੀ ਢਾਂਚੇ ਪੱਖੋਂ ਮਜਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ
ਪੁੱਲ ਦਾ ਨੀਂਹ ਪੱਥਰ ਰੱਖਣ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ


ਕੋਟਕਪੂਰਾ, 27 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸਸ਼ੀਲ ਅਤੇ ਬੁਨਿਆਦੀ ਢਾਂਚੇ ਪੱਖੋਂ ਮਜਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੁਲ ਬਣਨ ਨਾਲ ਨਾ ਕੇਵਲ ਇਸ ਇਲਾਕੇ ਦੇ ਲੋਕਾਂ ਲਈ ਆਵਾਜਾਈ ਸੌਖੀ ਹੋਵੇਗੀ ਬਲਕਿ ਪੂਰੇ ਸ਼ਹਿਰ ਤੇ ਨੇੜਲੇ ਪਿੰਡਾਂ ਲਈ ਵੀ ਇਹ ਪੁਲ ਵਰਦਾਨ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਪੁੱਲ ਦੀ ਲੰਬਾਈ 72 ਫੀਟ ਅਤੇ ਚੌੜਾਈ 5.5 ਮੀਟਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਪੁਲ ਪਿੰਡ ਕਮਿਆਣਾ ਨੂੰ ਖੇਤੀਬਾੜੀ ਵਾਲੀਆਂ ਜ਼ਮੀਨਾਂ ਨਾਲ ਸਿੱਧੀ ਕਨੈਕਟਿਵਿਟੀ ਪ੍ਰਦਾਨ ਕਰੇਗਾ।ਇਸ ਨਾਲ ਸਥਾਨਕ ਕਿਸਾਨਾਂ ਨੂੰ ਆਪਣੀ ਜ਼ਮੀਨ ਤੱਕ ਆਸਾਨ ਅਤੇ ਸੁਚੱਜੀ ਪਹੁੰਚ ਮਿਲੇਗੀ।

ਸਪੀਕਰ ਸੰਧਵਾ ਨੇ ਦੱਸਿਆ ਕਿ ਹਰ ਸਾਲ ਮਾਨਸੂਨ ਦੌਰਾਨ ਇੱਕ ਅਸਥਾਈ ਪਾਈਪ ਵਾਲਾ ਪੁਲ ਬਣਾਇਆ ਜਾਂਦਾ ਹੈ, ਜੋ ਬਾਰਿਸ਼ ਵਿੱਚ ਅਕਸਰ ਢਹਿ ਜਾਂਦਾ ਹੈ।ਇਸ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਖੇਤੀਬਾੜੀ ਕਾਰਜ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੱਕੇ ਪੁਲ ਦੀ ਨਿਰਮਾਣ ਨਾਲ ਅਸਥਾਈ ਪ੍ਰਬੰਧਾਂ ਦੀ ਲੋੜ ਖਤਮ ਹੋ ਜਾਵੇਗੀ ਅਤੇ ਹਰ ਮੌਸਮ ਵਿੱਚ ਆਵਾਜਾਈ ਯਕੀਨੀ ਬਣੇਗੀ ਅਤੇ ਲੋਕਾਂ ਦਾ ਸਮਾਂ ਵੀ ਬਚੇਗਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਹੁਣ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਤੇ ਚੱਲ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਇਹਨਾਂ ਫੰਡਾਂ ਨੂੰ ਲੋਕ ਹਿਤੈਸ਼ੀ ਕੰਮਾਂ ਵਿੱਚ ਲਗਾਇਆ ਜਾ ਰਿਹਾ ਹੈ। ਇਸ ਮੌਕੇ ਰਾਜਨ ਧਿੰਗੜਾ ਨਿਗਰਾਨ ਇੰਜੀਨੀਅਰ, ਵਿਸ਼ਾਲ ਕਾਰਜਕਾਰੀ ਇੰਜੀਨੀਅਰ, ਲਫੀ ਕਟਾਰੀਆ ਉਪ ਮੰਡਲ ਅਫਸਰ, ਗੁਰਜੀਤ ਸਿੰਘ ਉਪ ਮੰਡਲ ਅਫਸਰ, ਸੰਦੀਪ ਸਿੰਘ ਜੂਨੀਅਰ ਇੰਜੀਨੀਅਰ, ਮਨਜੀਤ ਕੌਰ ਸਰਪੰਚ ਸਮੇਤ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande