ਅਫਵਾਹਾਂ ਕਾਰਨ ਪੈਟਰੋਲ ਪੰਪਾਂ ‘ਤੇ ਭਾਰੀ ਭੀੜ, ਜਲੰਧਰ ’ਚ ਸਟਾਕ ਖ਼ਤਮ ਹੋਣ ਕਾਰਨ ਬੰਦ ਕਰਨਾ ਪਿਆ ਪੰਪ
ਜਲੰਧਰ, 27 ਮਾਰਚ (ਹਿੰ.ਸ.)। ਜਲੰਧਰ ਦੇ ਸੰਵਿਧਾਨ ਚੌਕ ਦੇ ਨੇੜੇ ਇੱਕ ਪੈਟਰੋਲ ਪੰਪ ‘ਤੇ ਸਟਾਕ ਖ਼ਤਮ ਹੋਣ ਕਾਰਨ ਉਸਨੂੰ ਆਰਜ਼ੀ ਤੌਰ ‘ਤੇ ਬੰਦ ਕਰਨਾ ਪਿਆ। ਪੈਟਰੋਲ ਪੰਪ ’ਤੇ ਮੌਜੂਦ ਮੁਲਾਜ਼ਮਾਂ ਮੁਤਾਬਕ ਲੋਕਾਂ ''ਚ ਫੈਲ ਰਹੀਆਂ ਅਫਵਾਹਾਂ ਕਾਰਨ ਇਹ ਹਾਲਤ ਬਣੀ ਹੈ। ਸਵੇਰੇ ਤੋਂ ਹੀ ਵਾਹਨਾਂ ਦੀਆਂ ਲੰਬੀਆਂ ਲਾਈ
ਅਫਵਾਹਾਂ ਕਾਰਨ ਪੈਟਰੋਲ ਪੰਪਾਂ ‘ਤੇ ਭਾਰੀ ਭੀੜ, ਜਲੰਧਰ ’ਚ ਸਟਾਕ ਖ਼ਤਮ ਹੋਣ ਕਾਰਨ ਬੰਦ ਕਰਨਾ ਪਿਆ ਪੰਪ


ਜਲੰਧਰ, 27 ਮਾਰਚ (ਹਿੰ.ਸ.)। ਜਲੰਧਰ ਦੇ ਸੰਵਿਧਾਨ ਚੌਕ ਦੇ ਨੇੜੇ ਇੱਕ ਪੈਟਰੋਲ ਪੰਪ ‘ਤੇ ਸਟਾਕ ਖ਼ਤਮ ਹੋਣ ਕਾਰਨ ਉਸਨੂੰ ਆਰਜ਼ੀ ਤੌਰ ‘ਤੇ ਬੰਦ ਕਰਨਾ ਪਿਆ। ਪੈਟਰੋਲ ਪੰਪ ’ਤੇ ਮੌਜੂਦ ਮੁਲਾਜ਼ਮਾਂ ਮੁਤਾਬਕ ਲੋਕਾਂ 'ਚ ਫੈਲ ਰਹੀਆਂ ਅਫਵਾਹਾਂ ਕਾਰਨ ਇਹ ਹਾਲਤ ਬਣੀ ਹੈ। ਸਵੇਰੇ ਤੋਂ ਹੀ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਕਈ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਡਰ ਹੈ ਕਿ ਕਿਤੇ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਬੰਦ ਨਾ ਹੋ ਜਾਵੇ ਜਾਂ ਕੀਮਤਾਂ ਹੋਰ ਨਾ ਵਧ ਜਾਣ, ਜਿਸ ਕਰਕੇ ਉਹ ਆਪਣੀਆਂ ਗੱਡੀਆਂ, ਵਾਹਨਾਂ ਦੀਆਂ ਟੈਂਕੀਆਂ ਪੂਰੀਆਂ ਭਰਵਾਉਣ ਲਈ ਪੰਪਾਂ ’ਤੇ ਪਹੁੰਚ ਰਹੇ ਹਨ।

ਪੰਪ ਦੇ ਸੇਲਜ਼ਮੈਨ ਸੁਦਰਸ਼ਨ ਸਿੰਘ ਨੇ ਦੱਸਿਆ ਕਿ ਪੈਟਰੋਲ ਦਾ ਸਟਾਕ ਲਗਭਗ ਅੱਧਾ ਘੰਟਾ ਪਹਿਲਾਂ ਖ਼ਤਮ ਹੋ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਮੁਤਾਬਕ ਸਟਾਕ ਪਹੁੰਚਣ ਵਿੱਚ ਥੋੜ੍ਹੀ ਦੇਰੀ ਹੋਣ ਕਾਰਨ ਪੰਪ ਨੂੰ ਬੰਦ ਰੱਖਿਆ ਗਿਆ ਹੈ, ਪਰ ਜਲਦੀ ਹੀ ਸਪਲਾਈ ਬਹਾਲ ਹੋ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਆਮ ਤਰੀਕੇ ਨਾਲ ਜਾਰੀ ਹੈ ਤੇ ਪਿੱਛੋਂ ਲਗਾਤਾਰ ਤੇਲ ਆ ਰਿਹਾ ਹੈ, ਪਰ ਲੋਕ ਬਿਨਾਂ ਲੋੜ ਵੱਡੀ ਮਾਤਰਾ 'ਚ ਤੇਲ ਭਰਵਾ ਕੇ ਸਟਾਕ ਕਰ ਰਹੇ ਹਨ, ਜਿਸ ਕਾਰਨ ਪੰਪ ’ਤੇ ਭੀੜ ਦਾ ਮਾਹੌਲ ਬਣ ਗਿਆ।

ਭਾਰਤ ਪੈਟਰੋਲੀਅਮ ਕੰਪਨੀ ਦੇ ਪੰਪ ਮਾਲਕ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੋਹਨ ਸਿੰਘ ਨੇ ਦੱਸਿਆ ਕਿ ਲੋਕ ਬੇਵਜ੍ਹਾ ਘਬਰਾ ਕੇ ਤੇਲ ਭਰਵਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਤੇਲ ਕੰਪਨੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਸਟਾਕ ਮੌਜੂਦ ਹੈ। ਲੋਕ ਆਪਣੇ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾ ਕੇ ਸਟਾਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਭੀੜ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਲਾਕਡਾਊਨ ਲੱਗਣ ਦੀਆਂ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਦਕਿ ਅਜਿਹਾ ਕੁਝ ਵੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੀਟਿੰਗ ਹੋ ਚੁੱਕੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪ੍ਰਸ਼ਾਸਨ ਅਤੇ ਐਸੋਸੀਏਸ਼ਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande