
ਫਾਜ਼ਿਲਕਾ, 28 ਮਾਰਚ (ਹਿੰ.ਸ.)। ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਫਾਜ਼ਿਲਕਾ ਦੀ ਥਾਣਾ ਅਰਨੀਵਾਲਾ ਦੀ ਪੁਲਿਸ ਨੇ ਇੱਕ ਔਰਤ ਨੂੰ 13 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਹਿਚਾਣ ਸਿੰਦਰ ਕੌਰ ਪਤਨੀ ਬਿੰਦਰ ਸਿੰਘ ਵਾਸੀ ਕਿ ਅਰਨੀਵਾਲਾ ਵਜੋਂ ਹੋਈ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਸਟੇਸ਼ਨ ਹਾਊਸ ਅਫ਼ਸਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਗਸ਼ਤ ਅਤੇ ਜਾਂਚ ਲਈ ਮੰਡੀ ਅਰਨੀਵਾਲਾ ਪਹੁੰਚੀ ਤਾਂ ਇੱਕ ਔਰਤ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਮੌਕੇ ਤੋਂ ਜਾਣ ਲੱਗੀ। ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਉਸਨੂੰ ਰੋਕਿਆ ਗਿਆ ਅਤੇ ਉਸਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਸਿੰਦਰ ਕੌਰ ਪਤਨੀ ਬਿੰਦਰ ਸਿੰਘ ਵਾਸੀ ਅਰਨੀਵਾਲਾ ਦੱਸਿਆ। ਉਸਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ