ਜਲਾਲਾਬਾਦ ’ਚ 3000 ਲੀਟਰ ਲਾਹਣ, 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
ਫਾਜ਼ਿਲਕਾ, 28 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਖੇਤਰ ਦੇ ਕਈ ਪਿੰਡਾਂ ਵਿੱਚ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਇੱਕ ਵਾਰ ਫਿਰ ਕਾਰਵਾਈ ਕਰਦੇ ਹੋਏ ਪਿੰਡਾਂ ਵਿੱਚ ਕੀਤੀ ਗਈ ਰੇਡ ਦੌਰਾਨ ਕਰੀਬ 3000 ਲੀਟਰ ਲਾਹਣ ਅਤੇ 70
ਬਰਾਮਦ ਲਾਹਣ


ਫਾਜ਼ਿਲਕਾ, 28 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਖੇਤਰ ਦੇ ਕਈ ਪਿੰਡਾਂ ਵਿੱਚ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਇੱਕ ਵਾਰ ਫਿਰ ਕਾਰਵਾਈ ਕਰਦੇ ਹੋਏ ਪਿੰਡਾਂ ਵਿੱਚ ਕੀਤੀ ਗਈ ਰੇਡ ਦੌਰਾਨ ਕਰੀਬ 3000 ਲੀਟਰ ਲਾਹਣ ਅਤੇ 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।

ਮੌਕੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਲਾਹਣ ਦੀ ਬਰਾਮਦਗੀ ਹੋ ਰਹੀ ਹੈ। ਹਾਲਾਂਕਿ, ਸ਼ਰਾਬ ਤਸਕਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਪੁਲਿਸ ਅਤੇ ਐਕਸਾਈਜ਼ ਵਿਭਾਗ ਲਗਾਤਾਰ ਕਾਰਵਾਈ ਕਰ ਰਿਹਾ ਹੈ। ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਰੇਡ ਮਾਰਦੇ ਹੋਏ ਕਈ ਟਿਕਾਣਿਆਂ 'ਤੇ ਦਸਤਕ ਦਿੱਤੀ, ਜਿੱਥੋਂ ਹਜ਼ਾਰਾਂ ਲੀਟਰ ਨਾਜਾਇਜ਼ ਲਾਹਣ ਦਾ ਜ਼ਖੀਰਾ ਬਰਾਮਦ ਹੋਇਆ ਹੈ। ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਪਿੰਡ ਸੁਖੇਰਾ, ਲਮੋਚੜ, ਢਾਣੀ ਪ੍ਰੇਮ ਸਿੰਘ, ਪਾਲੀਵਾਲਾ ਅਤੇ ਹੋਰ ਪਿੰਡਾਂ ਵਿੱਚ ਰੇਡ ਕੀਤੀ ਗਈ। ਇਸ ਦੌਰਾਨ ਸਿਰਫ਼ ਮਹਾਲਮ ਪਿੰਡ ਵਿੱਚ ਹੀ 3000 ਲੀਟਰ ਨਾਜਾਇਜ਼ ਲਾਹਣ ਬਰਾਮਦ ਹੋਇਆ। ਇਸ ਤੋਂ ਇਲਾਵਾ 70 ਬੋਤਲਾਂ ਨਾਜਾਇਜ਼ ਸ਼ਰਾਬ ਵੀ ਮਿਲੀ ਹੈ, ਜਦਕਿ ਸ਼ਰਾਬ ਤਸਕਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ। ਫਿਲਹਾਲ, ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਐਕਸਾਈਜ਼ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande