ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ
ਲੰਬੀ ਬਿਮਾਰੀ ਤੋਂ ਬਾਅਦ ਲਿਆ ਆਖਰੀ ਸਾਹ, ਕਾਂਗਰਸ ਪਾਰਟੀ ਵਿੱਚ ਸੋਗ ਦੀ ਲਹਿਰ
ਸਾਬਕਾ ਮੰਤਰੀ ਲਾਲ ਸਿੰਘ


ਪਟਿਆਲਾ, 28 ਮਾਰਚ (ਹਿੰ.ਸ.)| ਪੰਜਾਬ ਦੀ ਰਾਜਨੀਤੀ ਲਈ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਉੱਘੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਨਾਲ ਸਿਆਸੀ ਵਰਗ ਵਿੱਚ ਗਹਿਰਾ ਸੋਗ ਛਾ ਗਿਆ ਹੈ।

ਲਾਲ ਸਿੰਘ ਪੰਜਾਬ ਦੀ ਰਾਜਨੀਤੀ ਵਿੱਚ ਇਕ ਅਹਿਮ ਚਿਹਰਾ ਰਹੇ ਹਨ। ਲਾਲ ਸਿੰਘ ਪਹਿਲੀ ਵਾਰ 1977 ਵਿੱਚ ਡਕਾਲਾ ਤੋਂ ਕਾਂਗਰਸ ਦੀ ਟਿਕਟ 'ਤੇ ਪੰਜਾਬ ਦੇ ਮੈਂਬਰ ਬਣੇ ਸਨ। 1985 ਅਤੇ 1997 ਨੂੰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਮੇਲ ਸਿੰਘ ਤੋਂ ਹਾਰੇ ਸਨ। 2012 ਦੇ ਚੋਣਾਂ ਵਿੱਚ ਲਾਲ ਸਿੰਘ ਨੇ ਸਨੌਰ ਤੋਂ ਚੋਣ ਲੜੇ ਅਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ।

ਉਨ੍ਹਾਂ ਨੇ ਕਈ ਸਾਲਾਂ ਤੱਕ ਲੋਕਾਂ ਦੀ ਸੇਵਾ ਕੀਤੀ ਅਤੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਆਪਣਾ ਯੋਗਦਾਨ ਪਾਇਆ। ਉਹ ਆਪਣੀ ਸਧਾਰਨ ਜੀਵਨਸ਼ੈਲੀ ਅਤੇ ਲੋਕਾਂ ਨਾਲ ਜੁੜੇ ਰਹਿਣ ਕਰਕੇ ਜਾਣੇ ਜਾਂਦੇ ਸਨ।

ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਕਈ ਰਾਜਨੀਤਿਕ ਆਗੂਆਂ ਨੇ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ।

ਲਾਲ ਸਿੰਘ ਦੇ ਚਲੇ ਜਾਣ ਨਾਲ ਪੰਜਾਬ ਦੀ ਸਿਆਸਤ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੀ ਕਮੀ ਹਮੇਸ਼ਾਂ ਮਹਿਸੂਸ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande