ਅਮ੍ਰਿਤਸਰ ਜ਼ਿਲ੍ਹਾ ਵਾਸੀ ਅਫਵਾਹਾਂ ਤੋਂ ਬਚਣ ਅਤੇ ਲੋੜ ਅਨੁਸਾਰ ਹੀ ਪੈਟਰੋਲ/ਡੀਜ਼ਲ ਦੀ ਖ਼ਰੀਦ ਕਰਨ - ਡੀਸੀ ਅੰਮ੍ਰਿਤਸਰ
ਅੰਮ੍ਰਿਤਸਰ, 28 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ ਹੈ ਅਤੇ ਖ਼ਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਦੀ ਖਰੀਦ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ


ਅੰਮ੍ਰਿਤਸਰ, 28 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ ਹੈ ਅਤੇ ਖ਼ਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਦੀ ਖਰੀਦ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਓਵਰ ਚਾਰਜਿੰਗ ਨਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੈਟਰੋਲ ਪੰਪ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਰਵੀਨ ਕੌਰ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਪੈਟਰੋਲ ਤੇ ਡੀਜ਼ਲ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ/ਡੀਜ਼ਲ ਦੀ ਸਪਲਾਈ ਦੀ ਚਿੰਤਾ ਨਾ ਕੀਤੀ ਜਾਵੇ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ ਦੀ ਖ਼ਰੀਦ ਕੀਤੀ ਜਾਵੇ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੈਟਰੋਲ ਪੰਪ ਮਾਲਕ ਵੱਲੋਂ ਪੈਟਰੋਲ/ਡੀਜ਼ਲ ਲਈ ਓਵਰਚਾਰਜਿੰਗ ਕੀਤੀ ਜਾ ਰਹੀ ਹੋਵੇ ਤਾਂ ਖਪਤਕਾਰ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ।

ਇਸ ਦੌਰਾਨ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਹਰਵੀਨ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਵੱਲੋਂ ਦੱਸਿਆ ਗਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਪਲਾਈ ਆਮ ਵਾਂਗ ਆ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਜਨਤਾ ਵਿੱਚ ਫੈਲ ਰਹੀਆਂ ਅਫਵਾਹਾਂ ਕਾਰਨ ਕੁਝ ਲੋਕ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਵੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਦੇ ਹੋਏ ਬਿਨਾਂ ਲੋੜ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਨਾ ਕਰਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande