ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ, ਅਫਵਾਹਾਂ ਤੋਂ ਬਚਣ ਦੀ ਅਪੀਲ : ਡਿਪਟੀ ਕਮਿਸ਼ਨਰ ਫਰੀਦਕੋਟ
ਫਰੀਦਕੋਟ, 28 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਮੌਜੂਦਾ ਹਾਲਾਤਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਤੇਲ ਕੰਪਨੀਆਂ ਦੇ ਏਰੀਆ ਸੇਲਜ਼ ਅਫਸਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀ.ਐਫ.ਐਸ.ਸੀ ਗੁਰਜੀਤ ਸਿੰਘ ਦਿਓਲ, ਇੰਡੀਅਨ ਆਇ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ


ਫਰੀਦਕੋਟ, 28 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਮੌਜੂਦਾ ਹਾਲਾਤਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਤੇਲ ਕੰਪਨੀਆਂ ਦੇ ਏਰੀਆ ਸੇਲਜ਼ ਅਫਸਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀ.ਐਫ.ਐਸ.ਸੀ ਗੁਰਜੀਤ ਸਿੰਘ ਦਿਓਲ, ਇੰਡੀਅਨ ਆਇਲ ਤੋਂ ਤੇਜਿੰਦਰ ਸਿੰਘ, ਭਾਰਤ ਪੈਟਰੋਲੀਅਮ ਤੋਂ ਸ਼ਮਸ਼ੇਰ ਸਿੰਘ, ਹਿੰਦੋਸਤਾਨ ਪੈਟਰੋਲੀਅਮ ਤੋਂ ਕ੍ਰਿਸ਼ਨ ਮੁਰਾਰੀ ਅਤੇ ਰਿਲਾਇੰਸ ਕੰਪਨੀ ਵੱਲੋਂ ਸੁਮਿਤ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਉੱਤੇ ਪੈਟਰੋਲ/ਡੀਜ਼ਲ ਦੀ ਆ ਰਹੀ ਘਾਟ ਬਾਰੇ ਜਾਣਕਾਰੀ ਲਈ। ਇਸ ਸਬੰਧੀ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੈਟਰੋਲ/ਡੀਜ਼ਲ ਦੀ ਕੋਈ ਘਾਟ ਨਹੀਂ ਹੈ ਅਤੇ ਕੰਪਨੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਸਟਾਕ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅਫਵਾਹਾਂ ਦੇ ਕਾਰਨ ਲੋਕਾਂ ਵੱਲੋਂ ਅਚਾਨਕ ਵੱਧ ਮਾਤਰਾ ਵਿੱਚ ਤੇਲ ਖਰੀਦਣ ਕਾਰਨ ਕੁਝ ਪੰਪਾਂ ‘ਤੇ ਅਸਥਾਈ ਤੌਰ ‘ਤੇ ਘਾਟ ਦੇ ਹਾਲਾਤ ਬਣੇ ਸਨ। ਇੰਡੀਅਨ ਆਇਲ ਦੇ ਤੇਜਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਕੁਝ ਪੰਪਾਂ ‘ਤੇ ਤੇਲ ਘੱਟ ਹੋਇਆ, ਕੰਪਨੀ ਵੱਲੋਂ ਤੁਰੰਤ ਟੈਂਕਰ ਭੇਜ ਕੇ ਸਪਲਾਈ ਮੁੜ ਨਾਰਮਲ ਕਰ ਦਿੱਤੀ ਗਈ ਹੈ। ਭਾਰਤ ਪੈਟਰੋਲੀਅਮ ਅਤੇ ਹਿੰਦੋਸਤਾਨ ਪੈਟਰੋਲੀਅਮ ਦੇ ਅਧਿਕਾਰੀਆਂ ਨੇ ਵੀ ਦੱਸਿਆ ਕਿ ਸਪਲਾਈ ਪਹਿਲਾਂ ਵਾਂਗ ਲਗਾਤਾਰ ਜਾਰੀ ਹੈ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਪੈਟਰੋਲ ਪੰਪ ਨੂੰ ਡਰਾਈ ਨਾ ਹੋਣ ਦਿੱਤਾ ਜਾਵੇ ਅਤੇ ਸਪਲਾਈ ਨਿਰੰਤਰ ਬਣਾਈ ਰੱਖੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਤੋਂ ਦੂਰ ਰਹਿਣ ਅਤੇ ਲੋੜ ਮੁਤਾਬਕ ਹੀ ਪੈਟਰੋਲ/ਡੀਜ਼ਲ ਦੀ ਖਰੀਦ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਪੰਪ ਮਾਲਕ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਬਰਾਉਣ ਨਾ ਅਤੇ ਘਬਰਾਹਟ ਵਿੱਚ ਆ ਕੇ ਬੇਲੋੜੀ ਸਿਲੰਡਰ ਅਤੇ ਪੈਟਰੋਲ ਦੀ ਖਰੀਦਦਾਰੀ ਤੋਂ ਬਚਣ। ਉਨ੍ਹਾਂ ਕਿਹਾ ਕਿ ਅਫਵਾਹਾਂ ਕਾਰਨ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਕਾਰਨ ਪੈਟਰੋਲ ਪੰਪਾਂ ਵਿੱਚ ਲੋੜ ਤੋਂ ਵੱਧ ਖਰੀਦ ਕਰਨ ਕਾਰਨ ਪੈਟਰੋਲ ਪੰਪਾਂ ਤੇ ਤੇਲ ਦੀ ਥੋੜ੍ਹੀ ਕਮੀ ਆ ਗਈ ਪਰ ਹੁਣ ਕੰਪਨੀਆਂ ਵੱਲੋਂ ਤੇਲ ਮੁੜ ਤੋਂ ਪੈਟਰੋਲ ਪੰਪਾਂ ਵਿੱਚ ਭਰ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਅਫਵਾਹਾਂ ਤੋਂ ਸੁਚੇਤ ਰਹੋ ਅਤੇ ਜੇਕਰ ਕੋਈ ਪੈਟਰੋਲ/ਡੀਜ਼ਲ ਜਾਂ ਐਲ.ਪੀ.ਜੀ ਗੈਸ ਦੀ ਕਾਲਾਬਾਜ਼ਾਰੀ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਕੀਤੀ ਜਾਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande