ਸਰਵਿਸਿਜ਼ ਕਲੱਬ ‘ਚ ਨਵੀਨੀਕਰਨ ਜਿਮ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਹੁਸ਼ਿਆਰਪੁਰ, 28 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਰਵਿਸਿਜ਼ ਕਲੱਬ, ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਚਲਾਏ ਜਾ ਰਹੇ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਗਏ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲ ਜ਼ਿਲ੍ਹੇ ਦੇ ਨੌਜਵਾਨਾਂ
ਨਵੀਨੀਕਰਨ ਕੀਤੇ ਗਏ ਜਿਮ ਦੇ ਉਦਘਾਟਨ ਸਮੇਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ


ਹੁਸ਼ਿਆਰਪੁਰ, 28 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਰਵਿਸਿਜ਼ ਕਲੱਬ, ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਚਲਾਏ ਜਾ ਰਹੇ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਗਏ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫਿਟਨੈੱਸ ਅਤੇ ਖੇਡ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਿਮ ਦੇ ਨਵੀਨੀਕਰਨ ਕੰਮ ਵਿੱਚ ਸੈਂਚਰੀ ਪਲਾਈਵੁੱਡ ਵੱਲੋਂ ਵਿਸ਼ੇਸ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕੰਪਨੀ ਦੇ ਚੇਅਰਮੈਨ ਪਦਮਸ਼੍ਰੀ ਸੱਜਨ ਭਜਨਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਿੱਜੀ ਖੇਤਰ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਪ੍ਰੋਜੈਕਟ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਸਹਾਇਕ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਇਸ ਜਿਮ ਦੀ ਨਵੀਂ ਤਰ੍ਹਾਂ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਆਧੁਨਿਕ ਮਸ਼ੀਨਾਂ ਅਤੇ ਵਿਸ਼ਵ-ਪੱਧਰੀ ਸੁਵਿਧਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿਮ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ। ਉਨ੍ਹਾਂ ਦੱਸਿਆ ਕਿ ਇੱਥੇ ਬਹੁਤ ਹੀ ਵਾਜਿਬ ਫੀਸ 'ਤੇ ਉੱਚ ਪੱਧਰੀ ਫਿਟਨੈੱਸ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮਹਿਲਾਵਾਂ ਲਈ ਖ਼ਾਸ ਤੌਰ 'ਤੇ ਮੁਫ਼ਤ ਫਿਟਨੈੱਸ ਸੈਸ਼ਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਵੱਧ ਤੋਂ ਵੱਧ ਮਹਿਲਾਵਾਂ ਫਿਟਨੈੱਸ ਗਤੀਵਿਧੀਆਂ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਮਹਿਲਾਵਾਂ ਦੀ ਸਿਹਤ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਯੋਗਦਾਨ ਸਾਬਤ ਹੋਵੇਗਾ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਦੇ ਵਿਰੁੱਧ’ ਅਭਿਆਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਪਹਲ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਫਿਟਨੈੱਸ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਿਮ ਕੇਂਦਰ ਇਸ ਅਭਿਆਨ ਨੂੰ ਮਜ਼ਬੂਤੀ ਦੇਣ ਵਿੱਚ ਮਦਦਗਾਰ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 1 ਅਪ੍ਰੈਲ ਤੋਂ ਸਰਵਿਸਿਜ਼ ਕਲੱਬ ਵਿੱਚ ਸਥਿਤ ਸਵਿਮਿੰਗ ਪੂਲ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਵਿੱਚ ਵੀ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਲੋਕ ਬਿਹਤਰ ਖੇਡ ਅਤੇ ਫਿਟਨੈੱਸ ਸੁਵਿਧਾਵਾਂ ਦਾ ਲਾਭ ਲੈ ਸਕਣ।

ਇਸ ਮੌਕੇ ਸਹਾਇਕ ਕਮਿਸ਼ਨਰ ਓਏਸ਼ੀ ਮੰਡਲ, ਜ਼ਿਲ੍ਹਾ ਖੇਡ ਅਧਿਕਾਰੀ ਗੁਰਪ੍ਰੀਤ ਸਿੰਘ, ਸਕੱਤਰ ਰੈੱਡ ਕ੍ਰਾਸ ਸੁਸਾਇਟੀ ਮੰਗੇਸ਼ ਸੂਦ, ਸੰਯੁਕਤ ਸਕੱਤਰ ਆਦਿਤਿਆ ਰਾਣਾ, ਮੈਨੇਜਰ ਸਰਵਿਸਿਜ਼ ਕਲੱਬ ਰਮਿੰਦਰ ਸਿੰਘ, ਸੈਂਚਰੀ ਪਲਾਈਵੁੱਡ ਦੇ ਐਚਆਰ ਹੈੱਡ ਬੀ.ਐਸ. ਜਾਇਸਵਾਲ, ਪ੍ਰੋਜੈਕਟ ਹੈੱਡ ਬੀ.ਐਲ. ਸ਼ਰਮਾ ਅਤੇ ਐਚਆਰ ਮੈਨੇਜਰ ਰੋਹਿਤ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande