
ਸੰਗਰੂਰ, 28 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਲੋਕਾਂ ਵਿੱਚ ਕੌਮਾਂਤਰੀ ਹਾਲਾਤ ਦੇ ਮੱਦੇਨਜ਼ਰ ਕੁਝ ਅਫਵਾਹਾਂ ਫੈਲ ਰਹੀਆਂ ਹਨ, ਜਿਨ੍ਹਾਂ ਕਾਰਨ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਕਮੀ ਬਾਰੇ ਗਲਤ ਜਾਣਕਾਰੀ ਲੋਕਾਂ ਵਿੱਚ ਫੈਲ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ। ਸਾਰੇ ਪੈਟਰੋਲ ਪੰਪਾਂ 'ਤੇ ਉਚਿਤ ਮਾਤਰਾ ਵਿੱਚ ਇੰਧਨ ਉਪਲਬਧ ਹੈ ਅਤੇ ਕਿਸੇ ਵੀ ਕਿਸਮ ਦੀ ਕਮੀ ਨਹੀਂ ਹੈ।
ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬੇਲੋੜੀ ਮਾਤਰਾ ਵਿੱਚ ਸਟਾਕ ਇਕੱਠਾ ਕਰਨ। ਇਸ ਤਰ੍ਹਾਂ ਦੀ ਘਬਰਾਹਟ ਕਾਰਨ ਬਿਨਾਂ ਲੋੜ ਦੇ ਭੀੜ ਅਤੇ ਅਸੁਵਿਧਾ ਪੈਦਾ ਹੋ ਸਕਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਥਿਤੀ 'ਤੇ ਨਜ਼ਰ ਬਣਾਈ ਹੋਈ ਹੈ ਅਤੇ ਜ਼ਰੂਰਤ ਪੈਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਸ ਲਈ ਜਨਤਾ ਨੂੰ ਅਪੀਲ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਗੁਰਪ੍ਰੀਤ ਸਿੰਘ ਕੰਗ, ਆਈ.ਓ.ਸੀ. ਤੋਂ ਸੀਨੀਅਰ ਮੈਨੇਜਰ ਵਿਨੈ ਅਗਰਵਾਲ ਅਤੇ ਕੁਲਜੀਤ ਕੁਮਾਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ