ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ – ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਪੰਜਾਬ ਵ
ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ  ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ


ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ. ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ। ਜਿਨ੍ਹਾਂ ਵਿਚੋਂ ਇੱਕ ਗੁਰਦੁਆਰਾ ਸਾਂਝੀਵਾਲ ਗਾਂਧੀ ਨਗਰ ਸ੍ਰੀ ਮੁਕਤਸਰ ਵਿਖੇ ਅਤੇ ਇੱਕ ਰੈਣ ਬਸੇਰਾ ਗੋਨਿਆਣਾ ਰੋਡ ਵਿਖੇ ਬਣਾਇਆ ਗਿਆ ਹੈ।

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਨ੍ਹਾਂ ਕਲੀਨਿਕਾਂ ਨੂੰ ਬਣਾਇਆ ਗਿਆ ਹੈ। ਜਿਸ ਵਿੱਚ ਤਜਰਬੇਕਾਰ ਡਾਕਟਰ ਅਤੇ ਸਟਾਫ ਰਾਹੀਂ ਆਮ ਲੋਕਾਂ ਇਲਾਜ, ਦਵਾਈਆਂ, ਲੈਬ ਟੈਸਟ ਆਦਿ ਮੁਫਤ ਹੋਣਗੇ।

ਇਸ ਸਮੇਂ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਆਮ ਆਦਮੀ ਕਲੀਨਿਕਾਂ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ, ਦਵਾਈਆਂ, ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁਖਤਿਆਰ ਸਿੰਘ, ਦਰਸ਼ਨ ਸਿੰਘ ਕਪੂਰ, ਸੁਰਿੰਦਰਪਾਲ ਸਿੰਘ, ਬੀਰਬਲ ਸਿੰਘ ਅਤੇ ਸਿਹਤ ਵਿਭਾਗ ਤੋਂ ਡਾ. ਦੁਪਿੰਦਰ ਕੁਮਾਰ ਡੀ.ਐਮ.ਸੀ., ਡਾ. ਰਾਜੀਵ ਕੁਮਾਰ ਐਸ.ਐਮ.ਓ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਦੀਪਕ ਕੁਮਾਰ ਡੀ.ਪੀ.ਐਮ., ਲਾਲ ਚੰਦ ਮਾਸ ਮੀਡੀਆ, ਭੁਪਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਗੁਰਪ੍ਰੀਤ ਸਿੰਘ ਪੀ. ਏ. ਟੂ ਸਿਵਲ ਸਰਜਨ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande