ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 5 ’ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
ਲੁਧਿਆਣਾ, 28 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਵਾਰਡ ਨੰਬਰ 5 ਦੇ ਕਾਕੋਵਲ ਰੋਡ ਵਿਖੇ ਕਰੀਬ 80 ਲੱਖ ਦੀ ਲਾਗਤ ਨਾਲ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਦਲਜੀਤ ਸਿੰ
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ।


ਲੁਧਿਆਣਾ, 28 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਵਾਰਡ ਨੰਬਰ 5 ਦੇ ਕਾਕੋਵਲ ਰੋਡ ਵਿਖੇ ਕਰੀਬ 80 ਲੱਖ ਦੀ ਲਾਗਤ ਨਾਲ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਜ਼ਰੂਰੀ ਮੰਗ ਨੂੰ ਦੇਖਦੇ ਹੋਏ ਵਾਰਡ ਨੰਬਰ ਪੰਜ ਦੀ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਕੰਮਾਂ ਤੇ ਕਰੀਬ 80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹਨਾਂ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਸੜਕ ਦੇ ਦੁਬਾਰਾ ਬਣਨ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਉਥੇ ਹੀ ਨਾਲ ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਵੀ ਆਉਣ ਜਾਣ ’ਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਜੇ ਗੱਲ ਕੀਤੀ ਜਾਵੇ ਤਾਂ ਚੋਣਾਂ ਸਮੇਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ।

ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਤੁਸੀਂ ਆਪਣਾ ਭਰੋਸਾ ਤੇ ਆਸ਼ੀਰਵਾਦ ਬਣਾ ਕੇ ਰੱਖੋ ਆਉਣ ਵਾਲੇ ਦਿਨਾਂ ’ਚ ਸਾਡਾ ਸੂਬਾ ਦੇਸ਼ ਦੇ ਸੂਬਿਆਂ ਚੋਂ ਵਿਕਾਸ ਪੱਖੋਂ ਮੂਹਰਲੀ ਕਤਾਰ ਚ ਇਕ ਨੰਬਰ ’ਤੇ ਗਿਣਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande