ਰਾਜਦੀਪ ਸਿੰਘ ਸਾਹੂ ਐਸਓਆਈ ਬਠਿੰਡਾ ਦੇ ਪ੍ਰਧਾਨ ਨਿਯੁਕਤ, ਬਬਲੀ ਢਿੱਲੋਂ ਨੇ ਕੀਤਾ ਸਵਾਗਤ
ਬਠਿੰਡਾ, 28 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸਓਆਈ) ਦੇ ਪੰਜਾਬ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਵੱਲੋਂ ਨਵੇਂ ਸੰਗਠਨਾਤਮਕ ਢਾਂਚੇ ਦਾ ਐਲਾਨ ਕਰਦੇ ਹੋਏ ਰਾਜਦੀਪ ਸਿੰਘ ਸਾਹੂ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯ
ਰਾਜਦੀਪ ਸਿੰਘ ਸਾਹੂ ਦਾ ਐਸਓਆਈ ਬਠਿੰਡਾ ਪ੍ਰਧਾਨ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾਉਂਦੇ ਬਬਲੀ ਢਿੱਲੋਂ


ਬਠਿੰਡਾ, 28 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸਓਆਈ) ਦੇ ਪੰਜਾਬ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਵੱਲੋਂ ਨਵੇਂ ਸੰਗਠਨਾਤਮਕ ਢਾਂਚੇ ਦਾ ਐਲਾਨ ਕਰਦੇ ਹੋਏ ਰਾਜਦੀਪ ਸਿੰਘ ਸਾਹੂ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਦੀ ਯੂਥ ਇਕਾਈ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਰਾਜਦੀਪ ਸਿੰਘ ਸਾਹੂ ਇਸ ਵੇਲੇ ਬਠਿੰਡਾ ਦੇ ਗਿਆਨੀ ਜੈਲ ਸਿੰਘ ਇੰਜੀਨੀਅਰਿੰਗ ਕਾਲਜ ਵਿੱਚ ਬੀਟੈਕ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀ ਹਨ ਅਤੇ ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਪਾਰਟੀ ਨੇ ਉਨ੍ਹਾਂ ਦੇ ਸੰਗਠਨਾਤਮਕ ਤਜਰਬੇ ਅਤੇ ਨੌਜਵਾਨਾਂ ਵਿੱਚ ਪ੍ਰਭਾਵ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਜਦੀਪ ਇੱਕ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜਦੀਪ ਇੱਕ ਜੁਝਾਰੂ ਅਤੇ ਸਮਰਪਿਤ ਵਰਕਰ ਹਨ ਜੋ ਸੰਗਠਨ ਨੂੰ ਨਵੀਂ ਤਾਕਤ ਦੇਣਗੇ। ਢਿੱਲੋਂ ਨੇ ਭਰੋਸਾ ਜਤਾਇਆ ਕਿ ਰਾਜਦੀਪ ਦੀ ਅਗਵਾਈ ਵਿੱਚ ਐਸਓਆਈ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਸੰਸਥਾਨਾਂ ਵਿੱਚ ਆਪਣੀਆਂ ਇਕਾਈਆਂ ਦਾ ਵਿਸਥਾਰ ਕਰੇਗੀ, ਜਿਸ ਨਾਲ ਪਾਰਟੀ ਦੀ ਨੌਜਵਾਨ ਤਾਕਤ ਵਿੱਚ ਵੱਡਾ ਵਾਧਾ ਹੋਵੇਗਾ ਜਿਸ ਦਾ ਲਾਭ ਅਗਲੇ ਵਿਧਾਨ ਸਭਾ ਚੋਣਾਂ ਵਿਚ ਦੇਖਣ ਨੂੰ ਮਿਲੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਮੋਹਿਤ ਗੁਪਤਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀओ ਸਿਟੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜੋਗਿੰਦਰ ਕੌਰ ਤੇ ਬਲਵਿੰਦਰ ਕੌਰ, ਕੁਲਦੀਪ ਸਿੰਘ ਨੰਬਰਦਾਰ, ਐਮਸੀ ਸ਼ੈਰੀ ਗੋਇਲ, ਮੱਖਣ ਸਿੰਘ ਆਦਿ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande