ਅਬੋਹਰ : ਸਰਾਭਾ ਨਗਰ ਇਲਾਕੇ ’ਚ ਅਵਾਰ ਕੁੱਤੇ ਵੱਲੋਂ ਇੱਕ ਸਾਲ ਦੇ ਬੱਚੇ ’ਤੇ ਹਮਲਾ, ਗੰਭੀਰ ਜ਼ਖਮੀ
ਅਬੋਹਰ, 28 ਮਾਰਚ (ਹਿੰ.ਸ.)। ਪੰਜਾਬ ’ਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ’ਤੇ ਹਮਲਾ ਕਰਨ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅਬੋਹਰ ਦੇ ਸਰਾਭਾ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਸਾਲ ਦੇ ਮਾਸੂਮ ਬੱਚੇ ਅਰਮਾਨ ਨੂੰ ਆਵਾਰਾ ਕੁੱਤੇ ਨੇ ਹਮਲਾ ਕਰਕੇ ਬੁਰੀ ਤਰ੍ਹਾਂ ਨੋਚ
ਅਬੋਹਰ : ਸਰਾਭਾ ਨਗਰ ਇਲਾਕੇ ’ਚ ਅਵਾਰ ਕੁੱਤੇ ਵੱਲੋਂ ਇੱਕ ਸਾਲ ਦੇ ਬੱਚੇ ’ਤੇ ਹਮਲਾ, ਗੰਭੀਰ ਜ਼ਖਮੀ


ਅਬੋਹਰ, 28 ਮਾਰਚ (ਹਿੰ.ਸ.)। ਪੰਜਾਬ ’ਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ’ਤੇ ਹਮਲਾ ਕਰਨ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅਬੋਹਰ ਦੇ ਸਰਾਭਾ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਸਾਲ ਦੇ ਮਾਸੂਮ ਬੱਚੇ ਅਰਮਾਨ ਨੂੰ ਆਵਾਰਾ ਕੁੱਤੇ ਨੇ ਹਮਲਾ ਕਰਕੇ ਬੁਰੀ ਤਰ੍ਹਾਂ ਨੋਚ ਲਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਅਤੇ ਰੋਸ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਬੱਚਾ ਆਪਣੇ ਘਰ ਦੇ ਕੋਲ ਗਲੀ ਵਿੱਚ ਸੀ, ਜਦੋਂ ਅਚਾਨਕ ਇੱਕ ਆਵਾਰਾ ਕੁੱਤੇ ਨੇ ਉਸ 'ਤੇ ਹਮਲਾ ਕਰ ਦਿੱਤਾ। ਕੁੱਤੇ ਨੇ ਬੱਚੇ ਦੇ ਚਿਹਰੇ ਅਤੇ ਮੱਥੇ 'ਤੇ ਗੰਭੀਰ ਜ਼ਖ਼ਮ ਕਰ ਦਿੱਤੇ। ਪਰਿਵਾਰ ਵਾਲੇ ਤੁਰੰਤ ਬੱਚੇ ਨੂੰ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਦੇ ਤਿੰਨ ਟਾਂਕੇ ਲਗਾਏ ਅਤੇ ਇਲਾਜ ਸ਼ੁਰੂ ਕੀਤਾ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਪਰ ਨਗਰ ਨਿਗਮ ਜਾਂ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਨਿਵਾਸੀਆਂ ਨੇ ਮੰਗ ਕੀਤੀ ਹੈ ਕਿ, ਆਵਾਰਾ ਕੁੱਤਿਆਂ ਨੂੰ ਫੜਨ ਲਈ ਤੁਰੰਤ ਮੁਹਿੰਮ ਚਲਾਈ ਜਾਵੇ। ਇਸ ਸਮੱਸਿਆ ਦਾ ਸਥਾਈ ਹੱਲ ਲੱਭਿਆ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਸੂਮ ਦੀ ਜਾਨ ਖ਼ਤਰੇ ਵਿੱਚ ਨਾ ਪਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande