
ਫਾਜ਼ਿਲਕਾ, 28 ਮਾਰਚ (ਹਿੰ.ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਵਨਾ ਦੀ ਅਗਵਾਈ ਹੇਠ ਵਾਰਡ ਨੰਬਰ 15 ਤੋਂ ਪ੍ਰਜਾਪਤ ਪ੍ਰਧਾਨ ਮੋਹਨ ਲਾਲ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਸਾਰੇ ਵਿਕਾਸ ਦੇ ਕੰਮ ਉਨ੍ਹਾਂ ਦੀ ਸਲਾਹ ਲੈ ਕੇ ਨੇਪਰੇ ਚਾੜੇ ਜਾਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਵਰਕਰ ਬਿਨਾਂ ਕਿਸੇ ਡਰ ਤੇ ਭੈਅ ਦੇ ਆਮ ਆਦਮੀ ਪਾਰਟੀ ਨਾਲ ਜੁੜ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 4 ਸਾਲਾ ਦੌਰਾਨ ਲੋਕ ਭਲਾਈ ਹਿੱਤ ਕਾਰਜ ਕੀਤੇ ਹਨ| ਉਨ੍ਹਾਂ ਕਿਹਾ ਕਿ ਲੋਕਾਂ ਤੱਕ ਹੁਣ ਤੱਕ ਦੀਆਂ ਸਰਕਾਰ ਦੀਆਂ ਪਹਿਲਕਦਮੀਆਂ ਤੇ ਉਪਰਾਲਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ਼ ਹੋਰ ਵਧੇ |
ਪਾਰਟੀ ਨਾਲ ਜੁੜਦਿਆਂ ਉਨ੍ਹਾਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਅਤੇ ਖੁਸ਼ਬੂ ਸਵਨਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹ ਵੀ ਪਾਰਟੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ