ਨਗਰ ਨਿਗਮ ਹੁਸ਼ਿਆਰਪੁਰ ‘ਚ 31 ਮਾਰਚ ਤੱਕ ਖਾਸ ਕਾਊਂਟਰ ਖੁੱਲ੍ਹੇ ਰਹਿਣਗੇ : ਕਮਿਸ਼ਨਰ
ਹੁਸ਼ਿਆਰਪੁਰ, 28 ਮਾਰਚ (ਹਿੰ.ਸ.)। ਨਗਰ ਨਿਗਮ ਹੁਸ਼ਿਆਰਪੁਰ ਦੀ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ, ਕਿਰਾਇਆ ਅਤੇ ਵਾਟਰ ਸਪਲਾਈ ਸ਼ਾਖਾ ਨੂੰ 31 ਮਾਰਚ 2026 ਤੱਕ ਸਾਰੀਆਂ ਸਰਕਾਰੀ ਛੁੱਟੀਆਂ ਅਤੇ ਆਉਣ
ਨਗਰ ਨਿਗਮ ਹੁਸ਼ਿਆਰਪੁਰ ਦੀ ਕਮਿਸ਼ਨਰ ਜਯੋਤੀ ਬਾਲਾ


ਹੁਸ਼ਿਆਰਪੁਰ, 28 ਮਾਰਚ (ਹਿੰ.ਸ.)। ਨਗਰ ਨਿਗਮ ਹੁਸ਼ਿਆਰਪੁਰ ਦੀ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ, ਕਿਰਾਇਆ ਅਤੇ ਵਾਟਰ ਸਪਲਾਈ ਸ਼ਾਖਾ ਨੂੰ 31 ਮਾਰਚ 2026 ਤੱਕ ਸਾਰੀਆਂ ਸਰਕਾਰੀ ਛੁੱਟੀਆਂ ਅਤੇ ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਖੁੱਲ੍ਹਾ ਰੱਖਿਆ ਜਾਵੇਗਾ।

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ ਬਿੱਲਾਂ ਅਤੇ ਕਿਰਾਏ ਦੇ ਬਕਾਇਆ ਬਿੱਲ ਹਨ, ਉਹ 31 ਮਾਰਚ 2026 ਤੱਕ ਆਮ ਕੰਮਕਾਜ ਵਾਲੇ ਦਿਨਾਂ ਦੇ ਨਾਲ-ਨਾਲ ਸਰਕਾਰੀ ਛੁੱਟੀਆਂ, ਸ਼ਨੀਵਾਰ ਅਤੇ ਐਤਵਾਰ ਨੂੰ ਵੀ ਆਪਣੇ ਬਕਾਇਆ ਟੈਕਸ, ਬਿੱਲ ਅਤੇ ਕਿਰਾਇਆ ਜਮ੍ਹਾਂ ਕਰਵਾ ਸਕਦੇ ਹਨ। ਇਸ ਸਹੂਲਤ ਦਾ ਲਾਭ ਲੈ ਕੇ ਨਾਗਰਿਕ ਬਾਅਦ ਵਿੱਚ ਲੱਗਣ ਵਾਲੇ ਜੁਰਮਾਨੇ ਤੋਂ ਬਚ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande