
ਬਰਨਾਲਾ, 29 ਮਾਰਚ (ਹਿੰ.ਸ.)। ਬਰਨਾਲਾ ਜ਼ਿਲ੍ਹੇ ਵਿੱਚ ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਘਟਨਾ ਬਰਨਾਲਾ ਨੇੜੇ ਪਿੰਡ ਫਰਵਾਹੀ ਵਿਚ ਅੱਜ ਸਵੇਰੇ ਵਾਪਰੀ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬਰਨਾਲਾ ਦੇ ਨੇੜੇ ਪਿੰਡ ਫਰਵਾਹੀ ’ਚ ਪਿਛਲੇ ਕਈ ਦਿਨਾਂ ਤੋਂ ਜੀਵਨ ਕੁਮਾਰ ਦੇ ਪੁੱਤਰ ਵਿਸ਼ਾਲ ਦਾ ਘਰ ਜੈੱਕ ਜੁਗਾੜੂ ਤਕਨੀਕ ਨਾਲ ਉੱਚਾ ਚੁੱਕਿਆ ਜਾ ਰਿਹਾ ਹੈ। ਇਸ ਦੌਰਾਨ ਅੱਜ ਛੱਡ ਡਿੱਗ ਗਈ, ਜਿਸ ਕਾਰਨ ਚਾਰ ਮਜ਼ਦੂਰ ਲੈਂਟਰ ਹੇਠਾਂ ਦੱਬੇ ਗਏ। ਇਨ੍ਹਾਂ ਵਿਚੋਂ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਦੌਰਾਨ ਇੱਕ ਮਜ਼ਦੂਰ ਨੂੰ ਮਲਬੇ ਵਿਚੋਂ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਇਕੱਤਰ ਹੋ ਗਏ, ਜਿਨ੍ਹਾਂ ਵਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਵੱਖ ਵੱਖ ਐਂਬੂਲੈਂਸਾਂ ਰਾਹੀ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪਿੰਡ ਵਾਸੀਆਂ ਅਤੇ ਪ੍ਰਸਾਸ਼ਨ ਵਲੋਂ ਚੌਥੇ ਮਜ਼ਦੂਰ ਨੂੰ ਮਲਬੇ ਵਿਚੋਂ ਕੱਢਣ ਲੋਕਾਂ ਵਲੋਂ ਮਲਬਾ ਹਟਾਉਣ ਲਈ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ