ਪੰਜਾਬ ਪੁਲਿਸ ਵੱਲੋਂ 526 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ
ਚੰਡੀਗੜ੍ਹ, 29 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ''ਗੈਂਗਸਟਰਾਂ ਤੇ ਵਾਰ'' ਮੁਹਿੰਮ ਦੇ 67ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ''ਤੇ ਛਾਪੇਮਾਰੀ ਕੀਤੀ। ਜ਼
ਪੰਜਾਬ ਪੁਲਿਸ ਵੱਲੋਂ 526 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ


ਚੰਡੀਗੜ੍ਹ, 29 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 67ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

67ਵੇਂ ਦਿਨ, ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,482 ਹੋ ਗਈ ਹੈ। ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 103 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ 392ਵੇਂ ਦਿਨ ਵੀ ਜਾਰੀ ਰੱਖਦਿਆਂ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 488 ਗ੍ਰਾਮ ਹੈਰੋਇਨ, 173 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2340 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 392 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 55,877 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 12 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande