ਕੀ ਪੰਜਾਬ ‘ਪੁਲਿਸ ਸਟੇਟ’ ਬਣਦਾ ਜਾ ਰਿਹਾ ਹੈ, ਬਰਨਾਲਾ ਘਟਨਾ ’ਤੇ ਭਾਜਪਾ ਨੇ ਜਤਾਈ ਚਿੰਤਾ
ਚੰਡੀਗੜ੍ਹ, 29 ਮਾਰਚ (ਹਿੰ.ਸ.)। ਬਰਨਾਲਾ ਤੋਂ ਸਾਹਮਣੇ ਆਈ ਹੈਰਾਨੀਜਨਕ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਰਾਜ ਵਿੱਚ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਨੂੰ ਇੱਕ ‘ਪ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ


ਚੰਡੀਗੜ੍ਹ, 29 ਮਾਰਚ (ਹਿੰ.ਸ.)। ਬਰਨਾਲਾ ਤੋਂ ਸਾਹਮਣੇ ਆਈ ਹੈਰਾਨੀਜਨਕ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਰਾਜ ਵਿੱਚ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਨੂੰ ਇੱਕ ‘ਪੁਲਿਸ ਸਟੇਟ’ ਵੱਲ ਧੱਕਿਆ ਜਾ ਰਿਹਾ ਹੈ, ਜਿੱਥੇ ਪੁਲਿਸ ਦਾ ਇਸਤੇਮਾਲ ਲੋਕਾਂ ਦੀ ਸੁਰੱਖਿਆ ਲਈ ਨਹੀਂ, ਸਗੋਂ ਡਰਾਉਣ ਅਤੇ ਦਬਾਅ ਬਣਾਉਣ ਲਈ ਕੀਤਾ ਜਾ ਰਿਹਾ ਹੈ? ਸ਼ਰਮਾ ਨੇ ਪਿੰਡ ਕਾਲੇ ਕੇ ਦੇ ਜਸਵਿੰਦਰ ਕੌਰ ਅਤੇ ਹਰਪ੍ਰੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦਾ ਹਵਾਲਾ ਦਿੱਤਾ, ਜਿਨ੍ਹਾਂ ਨੇ ਐਸਐਚਓ ਲਖਵੀਰ ਸਿੰਘ ’ਤੇ ਗੈਰਕਾਨੂੰਨੀ ਕੁੱਟਮਾਰ ਅਤੇ ਝੂਠਾ ਮਾਮਲਾ ਦਰਜ ਕਰਨ ਦੇ ਦੋਸ਼ ਲਗਾਏ ਹਨ।

ਸ਼ਰਮਾ ਨੇ ਕਿਹਾ ਕਿ ਇਹ ਦੋਸ਼ ਕਿ ਇੱਕ ਪੁਲਿਸ ਅਧਿਕਾਰੀ ਨੇ ਇੱਕ ਨਿੱਜੀ ਵਿਅਕਤੀ ਨਾਲ ਮਿਲਕੇ ਜ਼ਮੀਨ ’ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਵਿਰੋਧ ਕਰਨ ’ਤੇ ਪਰਿਵਾਰ ਨਾਲ ਬੇਰਹਿਮੀ ਕੀਤੀ, ਬਹੁਤ ਹੀ ਚਿੰਤਾਜਨਕ ਹਨ। ਇੱਕ ਮਹਿਲਾ ਨਾਲ ਕੁੱਟਮਾਰ ਅਤੇ ਇੱਕ ਨਾਗਰਿਕ ਨਾਲ ਅਣਮਨੁੱਖੀ ਵਿਵਹਾਰ ਪ੍ਰਸ਼ਾਸਨਿਕ ਜਵਾਬਦੇਹੀ ਦੇ ਪੂਰੇ ਤੌਰ ’ਤੇ ਡਿੱਗ ਜਾਣ ਨੂੰ ਦਰਸਾਉਂਦਾ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਹ ਘਟਨਾਵਾਂ ਅਲੱਗ-ਥਲੱਗ ਨਹੀਂ ਹਨ, ਸਗੋਂ ਡੂੰਘੀ ਪ੍ਰਸ਼ਾਸਨਿਕ ਨਾਕਾਮੀ ਦੀ ਨਿਸ਼ਾਨੀ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਕਾਨੂੰਨ ਦੀ ਰੱਖਿਆ ਕਰਨ ਵਾਲੇ ਹੀ ਅਧਿਕਾਰ ਦੇ ਦੁਰਵਰਤੋਂ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਣ, ਤਾਂ ਇੱਕ ਆਮ ਨਾਗਰਿਕ ਨਿਆਂ ਲਈ ਕਿੱਥੇ ਜਾਵੇ? ਇਹ ਘਟਨਾ ਸ਼ਾਸਨ ਅਤੇ ਪੁਲਿਸ ਪ੍ਰਣਾਲੀ ’ਚ ਲੋਕਾਂ ਦੇ ਘਟਦੇ ਭਰੋਸੇ ਨੂੰ ਬੇਨਕਾਬ ਕਰਦੀ ਹੈ। ਤੁਰੰਤ ਕਾਰਵਾਈ ਦੀ ਮੰਗ ਕਰਦੇ ਹੋਏ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਿਨਾਂ ਕਿਸੇ ਦੇਰੀ ਦੇ ਦਖਲ ਦੇਣਾ ਚਾਹੀਦਾ ਹੈ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ। ਦੋਸ਼ੀ ਐਸਐਚਓ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਭਾਜਪਾ ਪੰਜਾਬ ਇਸ ਘਟਨਾ ਦੀ ਕੜੀ ਨਿੰਦਾ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਹੋਣ ਵਾਲੇ ਕਿਸੇ ਵੀ ਅਨਿਆਂ ਦੇ ਖ਼ਿਲਾਫ਼ ਡਟ ਕੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande