
ਤਲਵਾੜਾ, 29 ਮਾਰਚ (ਹਿੰ.ਸ.)। ਭਾਖੜਾ ਬਿਆਸ ਪ੍ਰਬੰਧ ਬੋਰਡ, ਤਲਵਾੜਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗਰਵਾਂ ਅਤੇ ਸਰਕਾਰੀ ਹਾਈ ਸਕੂਲ ਅਮਰੋਹ ਨੂੰ ਸੀਲਿੰਗ ਫੈਨ ਵੰਡੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸੀਲਿੰਗ ਫੈਨਾਂ ਦੀ ਜ਼ਰੂਰਤ ਸੀ, ਜਿਸ ਬਾਰੇ ਬਿਆਸ ਡੈਮ ਦੇ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਸਕੂਲਾਂ ਨੂੰ ਪੰਖੇ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਨੇ ਕਿਹਾ ਕਿ ਬੀਬੀਐਮਬੀ ਆਪਣੇ ਸਮਾਜ ਪ੍ਰਤੀ ਪ੍ਰਤੀਬੱਧ ਸੰਗਠਨ ਹੈ ਜੋ ਕਿ ਦੇਸ਼ ਦੀਆਂ ਊਰਜਾ ਅਤੇ ਸਿੰਚਾਈ ਜ਼ਰੂਰਤਾਂ ਦੀ ਪੂਰਤੀ ਕਰਨ ਦੇ ਨਾਲ-ਨਾਲ ਸਮਾਜਿਕ ਕੰਮਾਂ ਵਿਚ ਵੀ ਅਹਿਮ ਭੁਮਿਕਾ ਨਿਭਾਂਉਂਦਾ ਹੈ। ਪੋਂਗ ਡੈਮ ਦੇ ਨਿਗਰਾਨ ਇੰਜਨੀਅਰ ਮਨਵੀਨ ਚੌਧਰੀ ਨੇ ਕਿਹਾ ਕਿ ਬੀਬੀਐਮਬੀ ਵੱਲੋਂ ਇਹ ਪੰਖੇ ਸਕੂਲਾਂ ਨੂੰ ਇਸੇ ਉਦੇਸ਼ ਨਾਲ ਮੁਹੱਈਆ ਕਰਵਾਏ ਗਏ ਹਨ ਕਿ ਬੱਚਿਆਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਮਿਲੇ।
ਇਸ ਮੌਕੇ ਕਾਰਜਕਾਰੀ ਇੰਜਨੀਅਰ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਐਸਡੀਓ ਸੁਭਮ ਕੁਮਾਰ ਅਤੇ ਜੂਨੀਅਰ ਇੰਜਨੀਅਰ ਨਵਦੀਪ ਕੁਮਾਰ ਨੇ ਸਕੂਲਾਂ ਵਿਚ ਪਹੁੰਚ ਕੇ ਸਕੂਲ ਸਟਾਫ ਨੁੰ ਇਹ ਪੱਖੇ ਸੌਂਪੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ