
ਬਟਾਲਾ, 29 ਮਾਰਚ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਨਹਿਰੂ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਦਵਿੰਦਰ ਸਿੰਘ, ਅੰਕੁਸ਼ ਮਹਿਤਾ, ਜਸਪਾਲ ਸਿੰਘ, ਹਰਮਨ ਸਿੰਘ ਅਤੇ ਬਲਜਿੰਦਰ ਸਿੰਘ ਮੌਜੂਦ ਸਨ। ਇਸ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਬੱਸ ਨੂੰ ਰਵਾਨਾ ਕਰਨ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ ਅਤੇ ਉਨ੍ਹਾਂ ਨੂੰ ਸੁਭਾਗ ਮਿਲਿਆ ਹੈ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਨਹਿਰੂ ਗੇਟ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਨਾ ਸਿਰਫ਼ ਲੋਕਾਂ ਦੀਆਂ ਆਸਥਾਵਾਂ ਨੂੰ ਮਜ਼ਬੂਤੀ ਮਿਲੀ ਹੈ, ਬਲਕਿ ਸਮਾਜ ਵਿੱਚ ਏਕਤਾ ਅਤੇ ਸਾਂਝ ਨੂੰ ਵੀ ਹੋਰ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੰਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ੬ਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ