ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਵੱਲੋਂ ਪਿੰਡ ਸਜਮੋਰ ’ਚ ਮੁਲਾਕਾਤ, ਲੋਕਾਂ ਦੇ ਸਹਿਯੋਗ ਦਾ ਮਿਲਿਆ ਭਰੋਸਾ
ਸ੍ਰੀ ਆਨੰਦਪੁਰ ਸਾਹਿਬ, 29 ਮਾਰਚ (ਹਿੰ.ਸ.)। ਪਿੰਡ ਸਜਮੋਰ ਵਿਖੇ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਨੇ ਪਿੰਡ ਵਾਸੀਆਂ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ, ਜਿਸ ਦੌਰਾਨ ਇਲਾਕੇ ਦੇ ਵੱਖ-ਵੱਖ ਮਸਲਿਆਂ ਅਤੇ ਭਵਿੱਖੀ ਰਣਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿੱਚ ਲੋਕ ਮੌਜ
ਪਿੰਡ ਸਜਮੋਰ ’ਚ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਦੀ ਮੁਲਾਕਾਤ, ਲੋਕਾਂ ਦੇ ਸਹਿਯੋਗ ਦਾ ਮਿਲਿਆ ਭਰੋਸਾ


ਸ੍ਰੀ ਆਨੰਦਪੁਰ ਸਾਹਿਬ, 29 ਮਾਰਚ (ਹਿੰ.ਸ.)। ਪਿੰਡ ਸਜਮੋਰ ਵਿਖੇ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਨੇ ਪਿੰਡ ਵਾਸੀਆਂ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ, ਜਿਸ ਦੌਰਾਨ ਇਲਾਕੇ ਦੇ ਵੱਖ-ਵੱਖ ਮਸਲਿਆਂ ਅਤੇ ਭਵਿੱਖੀ ਰਣਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ ਅਤੇ ਉਨ੍ਹਾਂ ਨੇ ਰਾਣਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਮੁਲਾਕਾਤ ਦੌਰਾਨ ਦਲਜੀਤ ਸਿੰਘ ਰਾਣਾ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਵਚਨਬੱਧ ਰਹੇ ਹਨ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਇਕੱਲੇ ਨਹੀਂ ਲੈਣਗੇ, ਸਗੋਂ ਹਲਕੇ ਦੇ ਲੋਕਾਂ ਦੀ ਸਲਾਹ ਅਤੇ ਸਹਿਮਤੀ ਨਾਲ ਹੀ ਅੱਗੇ ਵਧਣਗੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਰਾਏ ਉਨ੍ਹਾਂ ਲਈ ਸਭ ਤੋਂ ਵੱਧ ਮਹੱਤਵਪੂਰਨ ਹੈ ਅਤੇ ਉਹ ਹਮੇਸ਼ਾ ਜਨਤਾ ਦੇ ਫੈਸਲੇ ਨੂੰ ਤਰਜੀਹ ਦੇਣਗੇ।

ਇਸ ਮੌਕੇ ਪਿੰਡ ਸਜਮੋਰ ਦੇ ਬਸਨੀਕਾਂ ਨੇ ਵੀ ਰਾਣਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਕਿਹਾ ਕਿ ਰਾਣਾ ਨੇ ਆਪਣੇ ਸੇਵਾ ਸਮੇਂ ਦੌਰਾਨ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕੀਤਾ ਹੈ ਅਤੇ ਹੁਣ ਜੇ ਉਹ ਰਾਜਨੀਤੀ ਵਿੱਚ ਆਉਂਦੇ ਹਨ ਤਾਂ ਇਲਾਕੇ ਦੇ ਵਿਕਾਸ ਲਈ ਵੱਡਾ ਯੋਗਦਾਨ ਦੇ ਸਕਦੇ ਹਨ।

ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਉਹ ਰਾਣਾ ਦੇ ਹਰ ਫੈਸਲੇ ਵਿੱਚ ਉਨ੍ਹਾਂ ਦੇ ਨਾਲ ਖੜੇ ਰਹਿਣਗੇ ਅਤੇ ਇਲਾਕੇ ਦੇ ਹਿੱਤਾਂ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੁਲਾਕਾਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਦਲਜੀਤ ਸਿੰਘ ਰਾਣਾ ਨੂੰ ਲੋਕਾਂ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ, ਜੋ ਉਨ੍ਹਾਂ ਦੇ ਭਵਿੱਖ ਦੇ ਰਾਜਨੀਤਿਕ ਕਦਮਾਂ ਲਈ ਮਹੱਤਵਪੂਰਨ ਸਾਬਤ ਹੋ ਸਕਦਾ ਹੈ। ਇਸ ਮੌਕੇ ਭੁਪਿੰਦਰ ਸਿੰਘ, ਰਾਮਪਾਲ ਸਾਬਕਾ ਪੰਚ, ਰਕੇਸ਼ ਕੁਮਾਰ, ਹਰਕੀਰਤ ਸਿੰਘ, ਨਰਿੰਦਰ ਸਿੰਘ, ਸਤਪਾਲ ਸ਼ਰਮਾ, ਕੈਪਟਨ ਬਹਾਦਰ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਚੋਂ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande