ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਵਿੱਚ ਆਈ ਕ੍ਰਾਂਤੀ – ਵਿਧਾਇਕ ਕੋਹਲੀ
ਪਟਿਆਲਾ, 29 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਪਟਿਆਲਾ (ਸ਼ਹਿਰੀ) ਦੇ ਐੱਮ.ਐੱਲ.ਏ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿਖੇ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਨਵਾਂ ਇਤ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿਖੇ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ ਗਿਆ।


ਪਟਿਆਲਾ, 29 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਪਟਿਆਲਾ (ਸ਼ਹਿਰੀ) ਦੇ ਐੱਮ.ਐੱਲ.ਏ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿਖੇ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਨਵਾਂ ਇਤਿਹਾਸ ਰਚ ਰਹੀ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨਾ ਸਿਰਫ਼ ਯੋਜਨਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਵਚਨ ਹੈ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਵੀ ਕੀਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਜੀਵ ਸ਼ਰਮਾ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਂਆਂ ਪਹਿਲਤਾਵਾਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਡਿਜ਼ੀਟਲ ਸਾਧਨਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਮਿਲ ਰਹੀ ਹੈ ਅਤੇ ਉਹ ਆਧੁਨਿਕ ਯੁੱਗ ਦੇ ਮੁਕਾਬਲਿਆਂ ਲਈ ਪੂਰੀ ਤਰ੍ਹਾਂ ਤਿਆਰ ਹੋ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਨਿਯਮਿਤ ਹਾਜ਼ਰੀ ਯਕੀਨੀ ਬਣਾਉਣ ਅਤੇ ਸਕੂਲ ਦੀਆਂ ਗਤੀਵਿਧੀਆਂ ਵਿੱਚ ਸਹਿਭਾਗੀ ਬਣਨ।

ਇਸ ਸਮਾਗਮ ਵਿੱਚ ਵਾਰਡ ਨੰਬਰ 45 ਦੇ ਐੱਮ.ਸੀ. ਮੀਨਾ ਡਾਬੀ, ਐੱਸ.ਐੱਮ.ਸੀ ਦੇ ਚੇਅਰਮੈਨ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ ਅਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਕੂਲ ਹੁਣ ਸਿਰਫ਼ ਪੜ੍ਹਾਈ ਦਾ ਕੇਂਦਰ ਨਹੀਂ ਰਹਿ ਗਿਆ, ਸਗੋਂ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦਾ ਮੰਚ ਬਣ ਰਿਹਾ ਹੈ। ਆਧੁਨਿਕ ਤਕਨਾਲੋਜੀ, ਮਿਸ਼ਨ ਸਮਰੱਥ ਅਤੇ ਹੁਨਰ ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਿਆਰ ਨਿਰੰਤਰ ਉੱਚਾ ਹੋ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande