9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫਤਾਰ
ਜਲਾਲਾਬਾਦ, 29 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਦਰ ਜਲਾਲਾਬਾਦ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘਵਜੋਂ ਹੋਈ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾ
9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫਤਾਰ


ਜਲਾਲਾਬਾਦ, 29 ਮਾਰਚ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਦਰ ਜਲਾਲਾਬਾਦ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘਵਜੋਂ ਹੋਈ ਹੈ।

ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਚੰਦ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਬੇਅੰਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ 'ਤੇ ਸਨ ਤਾਂ ਖਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਸੰਦੀਪ ਸਿੰਘ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ। ਉਹ ਟੀ-ਪੁਆਇੰਟ ਚੱਕ ਸੋਹਣਾ ਸਾਂਦੜ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਪੁਲਿਸ ਨੇ ਛਾਪਾ ਮਾਰ ਕੇ ਉਸਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਲਿਆ। ਉਸ ਵਿਰੁੱਧ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande