ਖਾਦਾਂ ਦੀ ਕਾਲਾਬਜ਼ਾਰੀ ਪਾਏ ਜਾਣ 'ਤੇ ਹੋਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਬਠਿੰਡਾ
ਬਠਿੰਡਾ, 29 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਆਦੇਸ਼ਾਂ'' ਤੇ ਬਲਾਕ ਬਠਿੰਡਾ ਵਿਖੇ ਸਮੂਹ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ ਦੇ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਬਠਿੰਡਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਪੌਦਾ ਸੁਰੱਖਿਆ
ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ ਦੇ ਡੀਲਰਾਂ ਨਾਲ ਗੱਲਬਾਤ ਕਰਦੇ ਖੇਤੀਬਾੜੀ ਅਫ਼ਸਰ


ਬਠਿੰਡਾ, 29 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਆਦੇਸ਼ਾਂ' ਤੇ ਬਲਾਕ ਬਠਿੰਡਾ ਵਿਖੇ ਸਮੂਹ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ ਦੇ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਬਠਿੰਡਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ, ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਅਤੇ ਟੀਮ ਬਠਿੰਡਾ ਵੀ ਮੌਜੂਦ ਰਹੀ।

ਮੀਟਿੰਗ ਦੌਰਾਨ ਯੂਰੀਆ ਅਤੇ ਡੀਏਪੀ ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ’ਤੇ ਗੰਭੀਰ ਚਰਚਾ ਕੀਤੀ ਗਈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਸਮੇਂ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande