ਪਟਿਆਲਾ 'ਚ ਮਹਾਂਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਪਟਿਆਲਾ, 29 ਮਾਰਚ (ਹਿੰ.ਸ.)। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹਾਵੀਰ ਜਯੰਤੀ ਦੇ ਮੌਕੇ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ ''ਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨ
ਪਟਿਆਲਾ 'ਚ ਮਹਾਂਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ


ਪਟਿਆਲਾ, 29 ਮਾਰਚ (ਹਿੰ.ਸ.)। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹਾਵੀਰ ਜਯੰਤੀ ਦੇ ਮੌਕੇ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ 'ਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 31 ਮਾਰਚ 2026 ਨੂੰ ਮਹਾਂਵੀਰ ਜਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।

ਇਸ ਲਈ ਜਾਰੀ ਹੁਕਮਾਂ ਅਨੁਸਾਰ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ ਵਿੱਚ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ, ਅਹਾਤੇ ਬੰਦ ਰਹਿਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande